30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਕੁਝ ਦਿਨਾਂ ਅੰਦਰ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਲੋਕਾਂ ਸਾਹਮਣੇ ਆ ਜਾਵੇਗਾ - ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ

ਮਲੇਰਕੋਟਲਾ, 21 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ...

ਅਜੀਤ ਡੈਸਕ 21-10-2025

ਮਲੇਰਕੋਟਲਾ, 21 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਇਕਲੌਤੇ ਬੇਟੇ ਆਕਿਲ ਅਖ਼ਤਰ ਦੇ ਵੀਰਵਾਰ ਨੂੰ ਹੋਏ ਅਚਾਨਕ ਦਿਹਾਂਤ ਪਿੱਛੋਂ ਮਲੇਰਕੋਟਲਾ ਦੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਪੰਚਕੂਲਾ ਪੁਲਿਸ ਵਲੋਂ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਨੂੰਨ ਅਤੇ ਪੁਲਿਸ ਦੇ ਨਿਯਮਾਂ ਮੁਤਾਬਕ ਜੇ ਪੁਲਿਸ ਨੂੰ ਕਿਸੇ ਵੀ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਮਿਲਦੀ ਹੈ ਤਾਂ ਪੁਲਿਸ ਦੀ ਡਿਊਟੀ ਬਣ ਜਾਂਦੀ ਹੈ ਕਿ ਉਸ ਸ਼ਿਕਾਇਤ ਉਪਰ ਐਫ.ਆਈ.ਆਰ. ਦਰਜ ਕਰਨ।

ਉਨ੍ਹਾਂ ਕਿਹਾ ਕਿ ਪੰਚਕੂਲਾ ਪੁਲਿਸ ਵਲੋਂ ਆਪਣੀ ਇਸੇ ਡਿਊਟੀ ਦੀ ਪਾਲਣਾ ਕੀਤੀ ਗਈ ਹੈ ਅਤੇ ਉਹ ਇਸ ਦਾ ਸਵਾਗਤ ਕਰਦੇ ਹਨ। ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਐਫ.ਆਈ.ਆਰ. ਦਰਜ ਹੋਣ ਦਾ ਇਹ ਕਤੱਈ ਮਤਲਬ ਨਹੀਂ ਹੈ ਕਿ ਕਿਸੇ ਦਾ ਗੁਨਾਹ ਸਾਬਤ ਹੋ ਗਿਆ ਹੈ। ਹੁਣ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅਸਲੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਚੰਦ ਦਿਨਾਂ ਅੰਦਰ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਲੋਕਾਂ ਦੇ ਸਾਹਮਣੇ ਆ ਜਾਵੇਗਾ। ਉਨ੍ਹਾਂ ਮਲੇਰਕੋਟਲਾ ਵਾਸੀਆਂ ਅਤੇ ਪੰਜਾਬ ਵਿਚ ਵਸਦੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਕਿ ਐਫ.ਆਈ.ਆਰ. ਦਰਜ ਹੋਣ ਤੋਂ ਉਨ੍ਹਾਂ ਨੂੰ ਰੱਤੀ ਭਰ ਵੀ ਫਿਕਰ ਕਰਨ ਦੀ ਲੋੜ ਨਹੀਂ ਹੈ। ਇਹ ਠੀਕ ਹੈ ਕਿ ਸਾਡੇ ਉਪਰ ਨੌਜਵਾਨ ਬੇਟੇ ਦੀ ਮੌਤ ਨਾਲ ਦੁੱਖਾਂ ਦਾ ਪਹਾੜ ਟੁੱਟਿਆ ਹੈ ਪਰ ਇਸ ਦਾ ਇਹ ਹਰਗਿਜ਼ ਮਤਲਬ ਨਹੀਂ ਕਿ ਆਪਾਂ ਗੰਦੀ ਸਿਆਸਤ ਅਤੇ ਘਟੀਆ ਸੋਚ ਵਾਲਿਆਂ ਦੀਆਂ ਕੋਝੀਆਂ ਹਰਕਤਾਂ ਦਾ ਮੁਕਾਬਲਾ ਨਹੀਂ ਕਰ ਸਕਦੇ। ਕਾਨੂੰਨ ਦਾ ਸ਼ਿਕੰਜਾ ਕਿਸ ਪਾਸੇ ਜਾਵੇਗਾ, ਇਹ ਵੀ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਵੇਗਾ। ਮੁਹੰਮਦ ਮੁਸਤਫਾ ਨੇ ਅੱਗੇ ਕਿਹਾ ਕਿ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਐਫ.ਆਈ.ਆਰ. ਦਰਜ ਕਰਵਾਉਣ ਵਾਲੇ ਲੋਕ ਵੀ ਕਾਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। 

ਪਿਛਲੀ ਖ਼ਬਰ ਨਵ ਕੌਰ (ਨਵਦੀਪ ਕੌਰ) ਸਿਟੀ ਆਫ਼ ਸਵਾਨ ਦੀ ਪਹਿਲੀ ਭਾਰਤੀ ਮੂਲ ਦੀ ਮਹਿਲਾ ਕੌਂਸਲਰ ਬਣੀ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਾਗ੍ਰਤੀ ਯਾਤਰਾ ਦਾ ਭਰਵਾਂ ਸਵਾਗਤ