30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਕਰੰਟ ਲੱਗਣ ਕਾਰਨ ਕੰਬਾਈਨ ਦੇ ਡਰਾਈਵਰ ਦੀ ਮੌਤ

ਸੁਨਾਮ, ਊਧਮ ਸਿੰਘ ਵਾਲਾ, 21 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਨੇੜਲੇ ਪਿੰਡ ਬਿਗੜਵਾਲ ਵਿਖੇ ਕੰਬਾਈਨ...

ਅਜੀਤ ਡੈਸਕ 21-10-2025

ਸੁਨਾਮ, ਊਧਮ ਸਿੰਘ ਵਾਲਾ, 21 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਨੇੜਲੇ ਪਿੰਡ ਬਿਗੜਵਾਲ ਵਿਖੇ ਕੰਬਾਈਨ ਨਾਲ ਝੋਨੇ ਦੀ ਵਾਢੀ ਕਰ ਰਹੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਹੈ। ਜਾਣਕਾਰੀ ਦਿੰਦਿਆਂ ਪਿੰਡ ਮੈਦੇਵਾਸ ਦੇ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਹਰਦਮ ਸਿੰਘ ਉਰਫ ਦਮ ਵਾਸੀ ਮੈਦੇਵਾਸ ਇਕ ਕੰਬਾਈਨ 'ਤੇ ਡਰਾਈਵਰ ਵਜੋਂ ਕੰਮ ਕਰਦਾ ਸੀ। ਅੱਜ ਦੁਪਹਿਰ ਕਰੀਬ 12 ਕੁ ਵਜੇ ਜਦੋਂ ਉਹ ਨੇੜਲੇ ਪਿੰਡ ਬਿਗੜਵਾਲ ਵਿਖੇ ਇਕ ਕਿਸਾਨ ਦੇ ਖੇਤ 'ਚ ਕੰਬਾਈਨ ਨਾਲ ਝੋਨਾ ਵੱਢ ਰਿਹਾ ਸੀ ਤਾਂ ਅਚਾਨਕ ਕੰਬਾਈਨ ਖੇਤ 'ਚੋਂ ਦੀ ਲੰਘ ਰਹੀ ਬਿਜਲੀ ਦੀ ਲਾਈਨ ਦੀਆਂ ਤਾਰਾਂ ਨਾਲ ਛੂਹ ਗਈ, ਜਿਸ ਕਾਰਨ ਹਰਦਮ ਸਿੰਘ ਉਰਫ ਦਮ (40) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮੈਦੇਵਾਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।  

ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਪਵਿੱਤਰ ਪੁਰਬ ਦੀ ਦਿੱਤੀ ਵਧਾਈ ਅਗਲੀ ਖ਼ਬਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂਅ ਸੰਦੇਸ਼ ਜਾਰੀ