30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਪਵਿੱਤਰ ਪੁਰਬ ਦੀ ਦਿੱਤੀ ਵਧਾਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ...

ਅਜੀਤ ਡੈਸਕ 21-10-2025

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਾਵਨ ਪੁਰਬ ਉਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਖਾਲਸਾ ਪੰਥ ਅਤੇ ਸਮੁੱਚੇ ਪੰਜਾਬ ਸਮੇਤ ਸਭ ਨੂੰ ਇਸ ਦਿਹਾੜੇ ਉਤੇ ਵਧਾਈ ਦਿੱਤੀ। ਇਹ ਦਿਹਾੜਾ ਸਾਨੂੰ ਸਿੱਖ ਇਤਿਹਾਸ ਦੀ ਉਸ ਅਮਰ ਕਥਾ ਦੀ ਯਾਦ ਦਿਵਾਉਂਦਾ ਹੈ, ਜਦੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕੇਵਲ ਆਪਣੀ ਨਹੀਂ, ਸਗੋਂ 52 ਰਾਜਿਆਂ ਦੀ ਮੁਕਤੀ ਲਈ ਖੜ੍ਹੇ ਹੋ ਕੇ 'ਸਭ ਦੀ ਆਜ਼ਾਦੀ' ਦਾ ਸੁਨੇਹਾ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਆਓ ਇਸ ਪਵਿੱਤਰ ਮੌਕੇ ਉਤੇ ਆਪਣੇ ਮਨਾਂ ਤੇ ਘਰਾਂ ਵਿਚ ਪ੍ਰਕਾਸ਼ ਕਰੀਏ, ਨਾ ਸਿਰਫ ਦੀਵੇ ਦਾ ਸਗੋਂ ਸੱਚ, ਨਿਆਂ ਅਤੇ ਮਨੁੱਖਤਾ ਦੇ ਪ੍ਰਕਾਸ਼ ਦਾ। ਉਨ੍ਹਾਂ ਕਿਹਾ ਕਿ ਜਿਥੇ ਹਿੰਦੂ ਧਰਮ ਇਸ ਪਾਵਨ ਦੀਵਾਲੀ ਦੇ ਦਿਹਾੜੇ ਨੂੰ ਦੇਸ਼ ਸਮੇਤ ਵਿਦੇਸ਼ਾਂ ਵਿਚ ਜਿਥੇ ਜਿਥੇ ਵੀ ਵੱਸਦੇ ਹਨ, ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੇ ਹਨ, ਉਥੇ ਸਿੱਖ ਧਰਮ ਵੀ ਇਸ ਦਿਹਾੜੇ ਨੂੰ ਬੰਦੀ ਛੋੜ ਦਿਵਸ ਦੇ ਰੂਪ ਵਿਚ ਮਨਾਉਂਦਾ ਹੈ। 

ਪਿਛਲੀ ਖ਼ਬਰ ਬਾਜ਼ਾਰ 'ਚੋਂ ਪਟਾਕੇ ਚੁਕਵਾਉਣ ਗਏ ਥਾਣਾ ਮੁਖੀ ਨਾਲ ਉਲਝੇ ਦੁਕਾਨਦਾਰ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਕੰਬਾਈਨ ਦੇ ਡਰਾਈਵਰ ਦੀ ਮੌਤ