01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬੰਦੀ ਸਿੰਘਾਂ ਦੀ ਰਿਹਾਈ ਲਈ ਸਾਨੂੰ ਸਾਰਿਆਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਹੋਣ ਦੀ ਲੋੜ - ਜਥੇ: ਗੜਗੱਜ

ਅਟਾਰੀ ਸਰਹੱਦ, 22 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਕੇ...

ਅਜੀਤ ਡੈਸਕ 22-10-2025

ਅਟਾਰੀ ਸਰਹੱਦ, 22 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਕੇ ਫਿਰ ਵੀ ਜੇਲ੍ਹਾਂ ਵਿਚ ਬੰਦ ਆਪਣੇ ਬੰਦੀ ਕੈਦੀਆਂ ਦੀ ਰਿਹਾਈ ਲਈ ਸਾਨੂੰ ਸਾਰਿਆਂ ਨੂੰ ਇਕ ਪਲੇਟਫਾਰਮ ਉਤੇ ਇਕੱਠਿਆਂ ਹੋਣਾ ਪਵੇਗਾ। ਇਹ ਸ਼ਬਦ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਹੇI ਜਥੇਦਾਰ ਗੜਗੱਜ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਆਪੋ-ਆਪਣੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਨੇ ਵੀ ਸਿੱਖ ਕੌਮ ਦੇ ਕੌਮੀ ਯੋਧੇ ਜੋ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਦੇ ਹੋਏ ਜੇਲ੍ਹਾਂ ਅੰਦਰ ਬੰਦ ਹਨ, ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਰਕੇ ਅੱਜ ਤੱਕ ਸਾਡੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ। 

ਪਿਛਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਨਗਰੀ 'ਚ ਮਹੱਲਾ ਸਜਾਇਆ ਅਗਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਸੰਪਰਦਾਵਾਂ ਵਲੋਂ ਜਥੇਦਾਰ ਗੜਗੱਜ ਨੂੰ 25 ਅਕਤੂਬਰ ਨੂੰ ਕੀਤਾ ਜਾਵੇਗਾ ਸਨਮਾਨਿਤ