02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਲੁਧਿਆਣਾ ਦੇ ਵੇਰਕਾ ਮਿਲਟ ਪਲਾਂਟ 'ਚ ਧਮਾਕਾ, 1 ਦੀ ਮੌਤ, 5 ਲੋਕ ਜ਼ਖ਼ਮੀ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ /ਰੁਪੇਸ਼)- ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਚ ਹੋਏ ਧਮਾਕੇ ਵਿਚ 5 ਲੋਕ ਗੰਭੀਰ ਜ਼ਖਮੀ ਹੋ ਗਏ, ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਡੀ.ਐਮ.ਸੀ....

ਅਜੀਤ ਡੈਸਕ 23-10-2025

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ /ਰੁਪੇਸ਼)- ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਚ ਹੋਏ ਧਮਾਕੇ ਵਿਚ 5 ਲੋਕ ਗੰਭੀਰ ਜ਼ਖਮੀ ਹੋ ਗਏ, ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਡੀ.ਐਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਨੇ ਸਰਾਭਾ ਨਗਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਬਾਇਲਰ ਫਟਣ ਕਾਰਨ ਹੋਇਆ, ਇਸ ਹਾਦਸੇ ਵਿਚ 5 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦੀ ਪਛਾਣ ਕੁਲਵੰਤ ਸਿੰਘ, ਅਜੀਤ ਸਿੰਘ, ਪੁਨੀਤ ਕੁਮਾਰ, ਦਵਿੰਦਰ ਸਿੰਘ ਅਤੇ ਗੁਰਤੇਜ ਵਜੋਂ ਹੋਈ ਹੈ। ਇਸ ਹਾਦਸੇ ਵਿਚ ਹੈਬੋਵਾਲ ਦੇ ਰਹਿਣ ਵਾਲੇ 42 ਸਾਲਾ ਕੁਨਾਲ ਜੈਨ ਦੀ ਮੌਤ ਹੋ ਗਈ ਹੈ।

ਪਿਛਲੀ ਖ਼ਬਰ ਦਿੱਲੀ ਵਿਖੇ ਬਿਹਾਰ ਦੇ ਚਾਰ ਗੈਂਗਸਟਰਾਂ ਦਾ ਐਨਕਾਊਂਟਰ ਅਗਲੀ ਖ਼ਬਰ ਅੱਜ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਕਰਨਗੇ ਸੜਕਾਂ ਜਾਮ