08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2025

ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ ਅੱਜ

ਪੰਚਕੂਲਾ, 26 ਅਕਤੂਬਰ - ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ ਅੱਜ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ...

ਅਜੀਤ ਡੈਸਕ 26-10-2025

ਪੰਚਕੂਲਾ (ਹਰਿਆਣਾ),  26 ਅਕਤੂਬਰ - ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ ਅੱਜ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਹੋਵੇਗੀ। ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ-11 ਸਥਿਤ ਆਪਣੀ ਰਿਹਾਇਸ਼ ’ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਮੌਕੇ ਤੋਂ ਮਿਲੇ 9 ਪੰਨਿਆਂ ਦੇ ਪੱਤਰ ਵਿਚ ਹਰਿਆਣਾ ਦੇ ਡੀ ਜੀ ਪੀ ਸਮੇਤ ਦਰਜਨ ਤੋਂ ਵੱਧ ਅਧਿਕਾਰੀਆਂ ’ਤੇ ਉਨ੍ਹਾਂ ਨੇ ਤੰਗ ਕਰਨ ਦੇ ਗੰਭੀਰ ਦੋਸ਼ ਲਾਏ ਸਨ। ਉਨ੍ਹਾਂ ਦੀ ਪਤਨੀ ਅਮਨੀਤ ਪੀ. ਕੁਮਾਰ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਪੁਲੀਸ ਨੇਕੇਸ ਦਰਜ ਕਰ ਲਿਆ ਸੀ, ਪਰ ਕੇਸ ਵਿਚ ਕਿਸੇ ਨੂੰ ਸਿੱਧੇ ਤੌਰ ’ਤੇ ਨਾਮਜ਼ਦ ਨਹੀਂ ਕੀਤਾ ਸੀ, ਜਿਸ ਦਾ ਪਰਿਵਾਰ ਨੇ ਵਿਰੋਧ ਕੀਤਾ ਸੀ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.)ਦਾ ਗਠਨ ਕੀਤਾ ਹੈ, ਜੋ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰ ਦੇ ਵਿਰੋਧ ਤੋਂ ਬਾਅਦ 16 ਅਕਤੂਬਰ ਨੂੰ ਵਾਈ ਪੂਰਨ ਕੁਮਾਰ ਦਾ ਸਸਕਾਰ ਕੀਤਾ ਗਿਆ ਸੀ।

ਪਿਛਲੀ ਖ਼ਬਰ ਟਰੰਪ ਨੇ ਭਾਰਤ-ਪਾਕਿਸਤਾਨ 'ਜੰਗਬੰਦੀ' ਦੀ ਵਿਚੋਲਗੀ ਦੇ ਦਾਅਵੇ ਨੂੰ ਦੁਹਰਾਇਆ ਅਗਲੀ ਖ਼ਬਰ ਦੋਸਤਾਨਾ ਮੈਚ ਲਈ ਅਰਜਨਟੀਨਾ ਟੀਮ ਨਾਲ ਮੈਸੀ ਦਾ ਕੇਰਲ ਦੌਰਾ ਮੁਲਤਵੀ