12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2025

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ

ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਦਿੱਲੀ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ...

ਅਜੀਤ ਡੈਸਕ 27-10-2025

ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਦਿੱਲੀ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਵਿਚ ਸ਼ਾਮਿਲ ਹੋਣ ਲਈ ਸੱਦਾ ਦੇਣਗੇ। ਇਹ ਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਪੰਜਾਬ ਸਰਕਾਰ ਸ਼ਹੀਦੀ ਸਮਾਗਮ ਲਈ ਇਕ ਵਿਸ਼ਾਲ ਸਮਾਰੋਹ ਦੀ ਯੋਜਨਾ ਬਣਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ, ਧਾਰਮਿਕ ਆਗੂਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਹੁਣ ਤੱਕ ਮੁੰਬਈ, ਹਰਿਆਣਾ, ਰਾਜਸਥਾਨ ਅਤੇ ਕਈ ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾ ਚੁੱਕਾ ਹੈ।

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵੱਲੋਂ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਹਰਕਤ ਨਿੰਦਣਯੋਗ- ਐਡਵੋਕੇਟ ਧਾਮੀ ਅਗਲੀ ਖ਼ਬਰ ਕੌਮਾਂਤਰੀ ਸਰਹੱਦ ਨੇੜਿਓਂ ਅੱਧਾ ਕਿਲੋ ਤੋਂ ਵੱਧ ਹੈਰੋਇਨ ਤੇ ਡਰੋਨ ਬਰਾਮਦ