ਨਵੀਂ ਦਿੱਲੀ, 27 ਅਕਤੂਬਰ- ਅਮਰੀਕਾ ਨੇ ਗੈਰ ਕਾਨੂੰਨੀ ਢੰਗ ਦੇਸ਼ ਵਿਚ ਰਹਿ ਰਹੇ ਹਰਿਆਣਾ ਦੇ 50 ਨੌਜਵਾਨਾਂ ਨੂੰ ਡਿਪੋਰਟ ਕਰ ਭਾਰਤ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਸਾਰਿਆਂ ਦੇ ਹੱਥਾਂ ਤੇ ਪੈਰਾਂ ’ਚ ਬੇੜੀਆਂ ਪਾਈਆਂ ਹੋਈਆਂ ਸਨ। ਹਵਾਈ ਜਹਾਜ਼ ਸ਼ਨੀਵਾਰ ਸ਼ਾਮ ਦਿੱਲੀ ਏਅਰਪੋਰਟ ਪੁੱਜਿਆ ਸੀ ਤੇ ਉਥੋਂ ਹਰਿਆਣਾ ਪੁਲਿਸ ਉਨ੍ਹਾਂ ਨੌਜਵਾਨਾਂ ਨੂੰ ਆਪਣੇ ਨਾਲ ਲੈ ਗਈ। ਸਾਰੇ ਡੰਕੀ ਰੂਟ ਰਾਹੀਂ ਅਮਰੀਕਾ ਗਏ ਸਨ। ਇਸ ਵਿਚ ਜ਼ਿਆਦਾਤਰ ਨੌਜਵਾਨ ਕੈਥਲ ਜ਼ਿਲ੍ਹੇ ਦੇ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਗਜ਼ੀ ਕਾਰਵਾਈ ਤੇ ਪੁੱਛਗਿੱਛ ਕਰਨ ਤੋਂ ਬਾਅਦ 14 ਵਿਚੋਂ 13 ਨੌਜਵਾਨਾਂ ਨੂੰ ਪਰਿਵਾਰਾਂ ਹਵਾਲੇ ਕਰ ਦਿੱਤਾ ਗਿਆ ਹੈ ਜਦਕਿ ਇਕ ਨੌਜਵਾਨ ’ਤੇ ਸ਼ਰਾਬ ਤਸਕਰੀ ਦਾ ਮਾਮਲਾ ਦਰਜ ਸੀ ਤੇ ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਫਿਲਹਾਲ ਕਿਸੇ ਨੇ ਵੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।