10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਦਿਲਜੀਤ ਦੋਸਾਂਝ ਵਲੋਂ ਅਮਿਤਾਭ ਬੱਚਨ ਦੇ ਪੈਰ ਛੂਹਣ 'ਤੇ ਵਿਵਾਦ

ਚੰਡੀਗੜ੍ਹ, 29 ਅਕਤੂਬਰ-ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਸਿੱਖ ਫਾਰ ਜਸਟਿਸ ਦੇ...

ਅਜੀਤ ਡੈਸਕ 29-10-2025

ਚੰਡੀਗੜ੍ਹ, 29 ਅਕਤੂਬਰ-ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਸਿੱਖ ਫਾਰ ਜਸਟਿਸ ਦੇ ਕਾਰਕੁਨ ਵਲੋਂ ਧਮਕੀ ਦਿੱਤੀ ਗਈ ਹੈ। 1 ਨਵੰਬਰ ਨੂੰ ਆਸਟ੍ਰੇਲੀਆ ਵਿਚ ਗਾਇਕ ਦੇ ਹੋਣ ਵਾਲੇ ਸਮਾਰੋਹ ਨੂੰ ਬੰਦ ਕਰਨ ਦੀ ਧਮਕੀ ਵੀ ਦਿੱਤੀ ਹੈ। ਇਹ ਇਸ ਲਈ ਹੈ ਕਿਉਂਕਿ ਦਿਲਜੀਤ ਨੇ "ਕੌਣ ਬਨੇਗਾ ਕਰੋੜਪਤੀ 17" ਦੇ ਇਕ ਐਪੀਸੋਡ ਵਿਚ ਅਮਿਤਾਭ ਬੱਚਨ ਦੇ ਪੈਰ ਛੂਹੇ ਸਨ। ਕਾਰਕੁਨ ਵਲੋਂ 1 ਨਵੰਬਰ ਨੂੰ ਆਸਟ੍ਰੇਲੀਆ 'ਚ ਹੋਣ ਵਾਲੇ ਦਿਲਜੀਤ ਦੇ ਮਿਊਜ਼ਿਕ ਕੰਸਰਟ ਨੂੰ ਬੰਦ ਕਰਨ ਦੀ ਵੀ ਧਮਕੀ ਦਿੱਤੀ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਸ ਦਿਨ ਨੂੰ ਸਿੱਖ ਨਸਲਕੁਸ਼ੀ ਯਾਦਗਾਰੀ ਦਿਵਸ ਵਜੋਂ ਮਨਾਉਂਦਾ ਹੈ। ਸੰਗਠਨ ਦਾ ਇਹ ਫੈਸਲਾ ਅਮਿਤਾਭ ਬੱਚਨ ਦੇ ਪੈਰ ਛੂਹਣ ਤੋਂ ਕੁਝ ਦਿਨ ਬਾਅਦ ਆਇਆ ਹੈ। ਸਿੱਖ ਫਾਰ ਜਸਟਿਸ ਨੇ ਦਿਲਜੀਤ ਦੇ ਸੰਗੀਤ ਸਮਾਰੋਹ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਹੈ। 

ਪਿਛਲੀ ਖ਼ਬਰ 'ਆਪ' ਆਗੂ ਨਿ‌ਤਿਨ ਨੰਦਾ ਦੀ ਹਸਪਤਾਲ ਲਿਜਾਣ ਦੌਰਾਨ ਦੀਆਂ ਤਸਵੀਰਾਂ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਜਾਵੇਗਾ ਪਾਕਿਸਤਾਨ