04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਪੰਜਾਬੀ ਗਾਇਕ ਮਨਕੀਰਤ ਔਲਖ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਨਵੀਂ ਦਿੱਲੀ, 31 ਅਕਤੂਬਰ-ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ...

ਅਜੀਤ ਡੈਸਕ 31-10-2025

ਨਵੀਂ ਦਿੱਲੀ, 31 ਅਕਤੂਬਰ-ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮਨਕੀਰਤ ਔਲਖ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਲੈ ਕੇ ਦਿੱਲੀ ਤੋਂ ਪਟਨਾ ਸਾਹਿਬ ਤੱਕ ਯਾਤਰਾ ਲਈ ਸ਼ਬਦ (ਚਰਨ ਸੁਹਾਵੇ ਗੁਰੂ ਚਰਨਾਂ ਦਾ ਗੀਤ) ਵੀ ਗਾਇਆ। 

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਦੂਜਾ ਟੀ-20 : 10 ਓਵਰਾਂ ਬਾਅਦ ਆਸਟ੍ਰੇਲੀਆ 104/3, ਜਿੱਤਣ ਲਈ 22 (60 ਗੇਂਦਾਂ) ਦੌੜਾਂ ਦੀ ਲੋੜ