ਧਰਮਗੜ੍ਹ (ਸੰਗਰੂਰ), 31 ਅਕਤੂਬਰ (ਗੁਰਜੀਤ ਸਿੰਘ ਚਹਿਲ)-ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕੱਲ੍ਹ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਸਰਕਾਰ ਨੇ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ
ਧਰਮਗੜ੍ਹ (ਸੰਗਰੂਰ), 31 ਅਕਤੂਬਰ (ਗੁਰਜੀਤ ਸਿੰਘ ਚਹਿਲ)-ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ...
ਅਜੀਤ ਡੈਸਕ
31-10-2025