27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਵੋਟਾਂ ਦਾ ਕੰਮ ਹੋਇਆ ਸ਼ੁਰੂ

ਅੰਮ੍ਰਿਤਸਰ, 3 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਨੇ ਹਰਜਿੰਦਰ ਸਿੰਘ....

ਅਜੀਤ ਡੈਸਕ 03-11-2025

ਅੰਮ੍ਰਿਤਸਰ, 3 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਨੇ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ, ਜਿਸ ਦੀ ਤਾਇਦ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦ ਸਿੰਘ ਪੱਖੋਕੇ ਵਲੋਂ ਕੀਤੀ ਗਈ ਅਤੇ ਇਸ ਦੀ ਤਾਈਦ ਮੁਰੀਦ ਭਾਈ ਰਜਿੰਦਰ ਸਿੰਘ ਮਹਿਤਾ ਵਲੋਂ ਕੀਤੀ ਗਈ। ਦੂਸਰੇ ਪਾਸੇ ਨਵੇਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਿੰਦਰ ਸਿੰਘ ਵਲੋਂ ਮਿੱਠੂ ਸਿੰਘ ਕਾਹਨੇਕੇ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਈਦ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ ਨੇ ਕੀਤੀ ਅਤੇ ਤਾਈਦ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਕੀਤੀ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਅਕਾਲੀ ਦਲ ਅੰਮ੍ਰਿਤਸਰ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਸਮਰਥਨ ਲਈ ਪੁੱਜੇ ਦੀਪੇਂਦਰ ਸਿੰਘ ਹੁੱਡਾ