ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਦੁਪਹਿਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਤੋਂ ਪਹਿਲਾਂ ਨਨਕਾਣਾ ਸਾਹਿਬ ਦੇ ਮੇਨ ਬਾਜ਼ਾਰ ਵਿਚ ਕਰੀਬ ਦੋ ਕਿਲੋਮੀਟਰ ਲੰਬਾ ਰੈਡ ਕਾਰਪੈਟ ਵਿਛਾਇਆ ਜਾ ਰਿਹਾ ਹੈ। ਜ਼ਿਕਰ ਯੋਗ ਹੈ ਕਿ ਅੱਜ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਨਨਕਾਣਾ ਸਾਹਿਬ ਦੇ ਮੁੱਖ ਬਾਜ਼ਾਰ ਵਿਚੋਂ ਗੁਜਰੇਗਾ।
ਤਾਜ਼ਾ ਖ਼ਬਰਾਂ
Free
ਸ੍ਰੀ ਨਨਕਾਣਾ ਸਾਹਿਬ ਦੇ ਮੇਨ ਬਾਜ਼ਾਰ ਵਿਚ ਵਿਛਾਇਆ ਜਾ ਰਿਹਾ ਹੈ ਕਰੀਬ ਦੋ ਕਿਲੋਮੀਟਰ ਲੰਬਾ ਰੈਡ ਕਾਰਪੈਟ
ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਦੁਪਹਿਰ...
ਅਜੀਤ ਡੈਸਕ
05-11-2025