25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ) - ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਅਥਾਹ ਸ਼ਰਧਾ ਨਾਲ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ...

ਅਜੀਤ ਡੈਸਕ 05-11-2025

ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ) - ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਅਥਾਹ ਸ਼ਰਧਾ ਨਾਲ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਪਰਸੋਂ ਰੋਜ ਤੋਂ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਰਸ ਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਪ੍ਰੇਮ ਸਿੰਘ ਵਲੋਂ ਕੀਤੀ ਗਈ ਅਤੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਪਰਵਿੰਦਰਪਾਲ ਸਿੰਘ ਵਲੋਂ ਲਿਆ ਗਿਆ। ਇਸ ਮੌਕੇ ਗਿਆਨੀ ਪਰਵਿੰਦਰ ਪਾਲ ਸਿੰਘ ਨੇ ਕਥਾ ਸਰਵਣ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਧਾਰਮਿਕ ਵਿਚਾਰਾਂ ਸਾਂਝੀਆਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਸਿੰਘ ਸਾਹਿਬ, ਅਰਦਾਸੀ ਸਿੰਘ ਤੇ ਹਜ਼ੂਰੀ ਰਾਗੀ ਜਥੇ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਵਲੋਂ ਸਾਂਝੇ ਤੌਰ 'ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ ਸ... ਅਗਲੀ ਖ਼ਬਰ ਰਾਜਾ ਵੜਿੰਗ ਵਿਰੁੱਧ ਐਫਆਈਆਰ ਦਰਜ