26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਭਾਈ ਹਰਦਾਸ ਜੀ ਲੋਪੋਕੇ ਤੋਂ ਨਗਰ ਕੀਰਤਨ ਸਜਾਇਆ

ਚੋਗਾਵਾਂ/ਅੰਮ੍ਰਿਤਸਰ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ...

ਅਜੀਤ ਡੈਸਕ 05-11-2025

ਚੋਗਾਵਾਂ/ਅੰਮ੍ਰਿਤਸਰ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਹਰਦਾਸ ਜੀ ਲੋਪੋਕੇ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਆਰੰਭਤਾ ਬਾਬਾ ਹਰਜਾਪ ਸਿੰਘ ਢਿੱਲੋਂ ਵਲੋਂ ਅਰਦਾਸ ਕਰਕੇ ਕੀਤੀ ਗਈ, ਜਿਸ ਵਿਚ ਬਾਬਾ ਕੁਲਜੀਤ ਸਿੰਘ ਸਮੇਤ ਨਾਮਲੇਵਾ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਨਾਲ-ਨਾਲ ਜਾ ਰਹੀਆਂ ਸਨ। ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਕਪੂਰ ਸਿੰਘ, ਗੁ: ਭਾਈ ਲਾਲੋ ਜੀ, ਗੁ: ਬਾਬਾ ਜੀਵਨ ਸਿੰਘ, ਗੁ: ਬਾਬਾ ਮਾਲਾ ਸਿੰਘ ਜੀ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਸੰਗਤਾਂ ਵਲੋਂ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ। 

ਪਿਛਲੀ ਖ਼ਬਰ ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ