26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 6 ਨਵੰਬਰ- ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀ ...

ਅਜੀਤ ਡੈਸਕ 06-11-2025

ਚੰਡੀਗੜ੍ਹ, 6 ਨਵੰਬਰ- ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਦੌਰਾਨ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਸਾਲੇ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।

ਉਨ੍ਹਾਂ ਨੂੰ ਅੱਜ ਵਿਜੀਲੈਂਸ ਬਿਊਰੋ ਦੇ ਮੋਹਾਲੀ ਦਫ਼ਤਰ ਵਿਚ ਤਲਬ ਕੀਤਾ ਗਿਆ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਉਹ ਜਾਂਚ ਵਿਚ ਹਿੱਸਾ ਨਹੀਂ ਲੈਂਦੇ ਹਨ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਟੀਸ਼ਨ 'ਤੇ ਅੱਜ ਫੈਸਲਾ ਸੁਣਾਇਆ ਜਾ ਸਕਦਾ ਹੈ।

ਪਿਛਲੀ ਖ਼ਬਰ ਅੰਮ੍ਰਿਤਸਰ 'ਚ ਹੋਈ ਗੋਲੀਬਾਰੀ ਅਗਲੀ ਖ਼ਬਰ ‘‘ਮੈਂ ਜੀ-20 ਸੰਮੇਲਨ ਵਿਚ ਨਹੀਂ ਹੋਵਾਂਗਾ ਸ਼ਾਮਿਲ’’- ਅਮਰੀਕੀ ਰਾਸ਼ਟਰਪਤੀ