25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਾਜਪਾਲ ਪੰਜਾਬ ਨੂੰ ਮਿਲਿਆ ‘ਆਪ’ ਦਾ ਵਫ਼ਦ

ਚੰਡੀਗੜ੍ਹ, 6 ਨਵੰਬਰ- ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਦੇ ਇਕ ਵਫ਼ਦ ਨੇ ਪੀ.ਯੂ. ਸੈਨੇਟ ਤੇ ਸਿੰਡੀਕੇਟ ਦੇ ਮੁੱਦੇ ’ਤੇ ਰਾਜਪਾਲ ਪੰਜਾਬ ਨਾਲ ਮੁਲਾਕਾਤ....

ਅਜੀਤ ਡੈਸਕ 06-11-2025

ਚੰਡੀਗੜ੍ਹ, 6 ਨਵੰਬਰ- ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਦੇ ਇਕ ਵਫ਼ਦ ਨੇ ਪੀ.ਯੂ. ਸੈਨੇਟ ਤੇ ਸਿੰਡੀਕੇਟ ਦੇ ਮੁੱਦੇ ’ਤੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੈਨੇਟ ਦੇ ਦੋ ਮੈਂਬਰ ਵੀ ਮੌਜੂਦ ਸਨ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਰਾਜਪਾਲ ਦੇ ਸਾਹਮਣੇ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਭੰਗ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸਿਰਫ਼ ਪੀ.ਯੂ. ਹੀ ਨਹੀਂ ਪੰਜਾਬ ਦੇ 200 ਕਾਲਜ ਵੀ ਪ੍ਰਭਾਵਿਤ ਹੋਏ ਹਨ ਤੇ ਲੱਖਾਂ ਦੀ ਵਿਦਿਆਰਥੀਆਂ ’ਤੇ ਇਸ ਦਾ ਅਸਰ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਦਿਲੋਂ ਨਫ਼ਰਤ ਕਰਦੀ ਹੈ ਤੇ ਪੰਜਾਬ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ‘ਆਪ’ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਬੀ.ਬੀ.ਐਮ.ਬੀ. ’ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਅਤੇ ਹੁਣ ਪੀ.ਯੂ. ਨੂੰ ਆਪਣੇ ਹੱਥ  ਵਿਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਲੋਕਤੰਤਰ ਨੂੰ ਨੁਕਸਾਨ ਪਹੁੰਚਾਇਆ ਹੈ। 

 

ਪਿਛਲੀ ਖ਼ਬਰ 10 ਨਵੰਬਰ ਨੂੰ ਪੀ.ਯੂ. ਵਿਚ ਵੱਡੇ ਪੱਧਰ ’ਤੇ ਹੋਵੇਗਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਨਿਹੰਗ ਸਿੰਘ ਫੌਜਾਂ ਵਲੋਂ ਕੱਢਿਆ ਜਾ ਰਿਹਾ ਹੈ ਮਹੱਲਾ