ਚੰਡੀਗੜ੍ਹ, 6 ਨਵੰਬਰ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਵਿਖੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ 'ਚ 10 ਨਵੰਬਰ ਨੂੰ ਵੱਡੇ ਪੱਧਰ ਉੱਤੇ ਇਸ ਮੋਰਚੇ ਦੇ ਸਮਰਥਨ ਵਿਚ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੇ ਸੀਨੀਅਰ ਰਾਜਸੀ ਆਗੂ ਯੂਨੀਵਰਸਿਟੀ ਪਹੁੰਚਣਗੇ। ਜਾਣਕਾਰੀ ਮੁਤਾਬਿਕ 10 ਨਵੰਬਰ ਨੂੰ ਯੂਨੀਵਰਸਿਟੀ ਬਚਾਓ ਮੋਰਚੇ ਵਿਚ ਪੰਜਾਬ ਭਰ ’ਚੋਂ ਲੋਕ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਇਥੇ ਆਉਣਗੇ ਅਤੇ ਕੇਂਦਰ ਸਰਕਾਰ ਦੇ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਇਸ ਲਈ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਪ੍ਰਗਟ ਕਰਨਗੇ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਮਿਲੀ ਹੈ ਕਿ 10 ਨਵੰਬਰ ਨੂੰ ਹੀ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਚਾਰੋਂ ਮੁੱਖ ਗੇਟਾਂ ਨੂੰ ਜਿੰਦੇ ਮਾਰ ਕੇ ਯੂਨੀਵਰਸਿਟੀ ਨੂੰ ਬੰਦ ਕੀਤਾ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਦੇ ਕੰਨਾਂ ਤੱਕ ਵਿਦਿਆਰਥੀਆਂ ਦੀ ਆਵਾਜ਼ ਪਹੁੰਚਾਈ ਜਾ ਸਕੇ।
ਤਾਜ਼ਾ ਖ਼ਬਰਾਂ
Free
10 ਨਵੰਬਰ ਨੂੰ ਪੀ.ਯੂ. ਵਿਚ ਵੱਡੇ ਪੱਧਰ ’ਤੇ ਹੋਵੇਗਾ ਰੋਸ ਪ੍ਰਦਰਸ਼ਨ
ਚੰਡੀਗੜ੍ਹ, 6 ਨਵੰਬਰ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਵਿਖੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ 'ਚ 10 ਨਵੰਬਰ ਨੂੰ ਵੱਡੇ ਪੱਧਰ ਉੱਤੇ ਇਸ ਮੋਰਚੇ ਦੇ ਸਮਰਥਨ ਵਿਚ ਕਿਸਾਨ ਜਥੇਬੰਦੀਆਂ....
ਅਜੀਤ ਡੈਸਕ
06-11-2025