25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸਾਬਕਾ ਮੰਤਰੀ ਮਜੀਠੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਜਾਰੀ

ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਿਯਮਤ ਜ਼ਮਾਨਤ ਅਰਜ਼ੀ....

ਅਜੀਤ ਡੈਸਕ 06-11-2025

ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਿਯਮਤ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਜਾਰੀ ਹੈ। ਹਾਈ ਕੋਰਟ ਨੇ ਸਾਬਕਾ ਮੰਤਰੀ ਮਜੀਠੀਆ ਦੀ ਨਿਯਮਤ ਜ਼ਮਾਨਤ ਅਰਜ਼ੀ 'ਤੇ 29 ਅਕਤੂਬਰ ਨੂੰ ਸੁਣਵਾਈ ਦੌਰਾਨ ਅੱਜ ਤੱਕ ਲਈ ਮੁਲਤਵੀ ਕਰ ਦਿੱਤਾ ਸੀ।

ਮਜੀਠੀਆ 6 ਜੁਲਾਈ ਤੋਂ ਨਵੀਂ ਨਾਭਾ ਜੇਲ੍ਹ 'ਚ ਬੰਦ ਹਨ, ਉਨ੍ਹਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮਿ੍ਤਸਰ ਤੋਂ ਗਿ੍ਫ਼ਤਾਰ ਕੀਤਾ ਸੀ। ਜਿਸ ਦੇ ਚਲਦਿਆਂ ਮਜੀਠੀਆ ਨੇ ਹਾਈ ਕੋਰਟ 'ਚ ਰਾਹਤ ਲਈ ਪਟੀਸ਼ਨ ਦਾਇਰ ਕੀਤੀ ਸੀ, ਇਸ ਪਟੀਸ਼ਨ 'ਚ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦੀ ਗਿ੍ਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਸੀ।ਮਜੀਠੀਆ ਨੇ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਵਿਰੁੱਧ ਦਰਜ ਕੀਤੀ ਗਈ ਐਫ਼.ਆਈ.ਆਰ. ਸਿਆਸੀ ਬਦਲਾਖੋਰੀ ਦਾ ਨਤੀਜਾ ਹੈ। ਇਸ ਨੂੰ ਸਰਕਾਰ ਵਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ ਹੈ।

ਪਿਛਲੀ ਖ਼ਬਰ ਕੰਨੜ ਅਦਾਕਾਰ ਹਰੀਸ਼ ਰਾਏ ਦਾ ਦਿਹਾਂਤ ਅਗਲੀ ਖ਼ਬਰ 32 ਸਾਲਾ ਯਾਤਰਾ ਪ੍ਰਭਾਵਕ ਅਨੁਨਯ ਸੂਦ ਦਾ ਦਿਹਾਂਤ