25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਨਾਲ ਮੁਲਾਕਾਤ ਕਰਕੇ ਕੀਤੀਆਂ ਪੰਥਕ ਵਿਚਾਰਾਂ

ਅੰਮ੍ਰਿਤਸਰ, 6 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੜ ਪ੍ਰਧਾਨ ਬਣਨ ਮਗਰੋਂ ਅੱਜ ਇਥੇ ਦਲ ਬਾਬਾ ਬਿਧੀ ਚੰਦ ਸੰਪਰਦਾ....

ਅਜੀਤ ਡੈਸਕ 06-11-2025

ਅੰਮ੍ਰਿਤਸਰ, 6 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੜ ਪ੍ਰਧਾਨ ਬਣਨ ਮਗਰੋਂ ਅੱਜ ਇਥੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨਾਲ ਮੁਲਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ।


ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੌਮ ਦੀ ਹਰ ਜਥੇਬੰਦੀ ਦਾ ਸਿੱਖ ਪੰਥ ਵਿਚ ਵੱਡਾ ਸਤਿਕਾਰਤ ਹੈ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਮੁੱਖ ਸੇਵਾਦਾਰ ਹੋਣ ਨਾਤੇ ਸਾਰਿਆਂ ਨਾਲ ਤਾਲਮੇਲ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਪਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾਂ ਹੀ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਪੰਥਕ ਏਕਤਾ ਨਾਲ ਕਾਰਜ ਕਰਨੇ ਸਮੇਂ ਦੀ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਤੇ ਪੰਥਕ ਕਾਰਜਾਂ ਲਈ ਸਾਰਿਆਂ ਦਾ ਸਹਿਯੋਗ ਲਿਆ ਜਾਵੇਗਾ।


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਓ.ਐਸ.ਡੀ. ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਅੰਮ੍ਰਿਤਸਰ ਦੇ ਪਿੰਡ ਜਠੌਲ ਵਿਚ ਸਮੱਗਲਰ ਦੀ ਕੋਠੀ ਕੀਤੀ ਢਹਿ ਢੇਰੀ ਅਗਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਕੱਢਿਆ ਮਹੱਲਾ