23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਧਰਮਾਂਬਾਦ ਵਿਖੇ ਦਿਵਾਲੀ ਵਾਲੇ ਦਿਨ ਜ਼ਖ਼ਮੀ ਹੋਏ 7 ਵਿਅਕਤੀਆਂ ਵਿਚੋਂ ਇਕ ਹੋਰ ਨੌਜਵਾਨ ਦੀ ਮੌਤ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 7 ਨਵੰਬਰ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਦਿਵਾਲੀ ਵਾਲੇ ਦਿਨ ਗੰਧਕ ਤੇ ਪਟਾਸ ਨਾਲ...

ਅਜੀਤ ਡੈਸਕ 07-11-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 7 ਨਵੰਬਰ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਦਿਵਾਲੀ ਵਾਲੇ ਦਿਨ ਗੰਧਕ ਤੇ ਪਟਾਸ ਨਾਲ ਹੋਏ ਧਮਾਕੇ ਦੌਰਾਨ ਜ਼ਖ਼ਮੀ ਹੋਏ 7 ਵਿਅਕਤੀਆਂ ਵਿਚੋਂ ਅੱਜ ਇਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਦੇ ਤਾਇਆ ਗੁਰਨਾਮ ਸਿੰਘ ਨੇ ਦੱਸਿਆ ਕਿ ਦਿਵਾਲੀ ਵਾਲੇ ਦਿਨ ਧਮਾਕੇ ਦੌਰਾਨ ਸਾਡੇ ਪਰਿਵਾਰ ਦੇ 7 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚ ਮੇਰੇ 2 ਭਤੀਜੇ, 2 ਜਵਾਈ, ਇਕ ਲੜਕੀ ਤੇ ਇਕ ਲੜਕਾ ਵੀ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਮੇਰੇ ਭਤੀਜੇ ਮਨਪ੍ਰੀਤ ਸਿੰਘ ਦੀ ਅੰਮ੍ਰਿਤਸਰ ਵਿਖੇ ਜਾ ਕੇ ਮੌਤ ਹੋ ਗਈ ਸੀ ਜਦਕਿ ਮਨਪ੍ਰੀਤ ਦੇ ਦੂਸਰੇ ਭਰਾ ਲਵਪ੍ਰੀਤ ਸਿੰਘ (22) ਦੀ ਅੱਜ 18 ਦਿਨਾਂ ਬਾਅਦ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ।

ਇਨ੍ਹਾਂ ਬੇਵਕਤੀ ਹੋਈਆਂ ਮੌਤਾਂ ਨੂੰ ਲੈ ਕੇ ਪਿੰਡ ਧਰਮਾਂਬਾਦ ਤੇ ਡੇਰਾ ਬਾਬਾ ਨਾਨਕ ਦੇ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਪਿਛਲੀ ਖ਼ਬਰ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਦਿੱਲੀ ਹਵਾਈ ਅੱਡੇ 'ਤੇ ਹਵਾਈ ਆਵਾਜਾਈ ਕੰਟਰੋਲ ਪ੍ਰਣਾਲੀ ਵਿਚ ਆਈ ਤਕਨੀਕੀ ਖ਼ਰਾਬੀ