23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅੰਮ੍ਰਿਤਸਰ ਪੁਲਿਸ ਨੇ 2 ਤਸਕਰ ਨਸ਼ੇ ਸਮੇਤ ਕੀਤੇ ਕਾਬੂ

ਚੰਡੀਗੜ੍ਹ, 7 ਨਵੰਬਰ-ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ...

ਅਜੀਤ ਡੈਸਕ 07-11-2025

ਚੰਡੀਗੜ੍ਹ, 7 ਨਵੰਬਰ-ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਆਧਾਰਿਤ ਤਸਕਰਾਂ ਨਾਲ ਜੁੜੇ ਦੋ ਡਰੱਗ ਸਪਲਾਈ ਮਡਿਊਲਾਂ ਦਾ ਪਰਦਾਫਾਸ਼ ਕੀਤਾ ਅਤੇ ਦੋ ਮੁੱਖ ਸੰਚਾਲਕਾਂ ਗੁਰਸੇਵਕ ਸਿੰਘ ਉਰਫ ਸੇਵਕ ਅਤੇ ਬਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ। ਕੁੱਲ 2.815 ਕਿਲੋਗ੍ਰਾਮ ਮੈਥੈਂਫੇਟਾਮਾਈਨ (ICE) ਬਰਾਮਦ ਕੀਤਾ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਪੰਜਾਬ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਪਿਕਅੱਪ ਅਤੇ ਡਲਿਵਰੀ ਦਾ ਤਾਲਮੇਲ ਕਰਨ ਲਈ ਵਰਚੁਅਲ ਨੰਬਰਾਂ ਰਾਹੀਂ ਪਾਕਿਸਤਾਨ-ਆਧਾਰਿਤ ਹੈਂਡਲਰਾਂ ਦੇ ਸੰਪਰਕ ਵਿਚ ਹਨ। ਅਕਸਰ ਸ਼ੱਕ ਤੋਂ ਬਚਣ ਲਈ ਧਾਰਮਿਕ ਅਸਥਾਨਾਂ ਦੇ ਨੇੜੇ ਡਲਿਵਰੀ ਪੁਆਇੰਟਾਂ ਦੀ ਚੋਣ ਕਰਦੇ ਹਨ। ਪੀ.ਐਸ. ਗੇਟ ਹਕੀਮਾ ਅਤੇ ਪੀ.ਐਸ. ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਸਰਹੱਦ ਪਾਰ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਪੇਜ ਉਤੇ ਜਾਣਕਾਰੀ ਸਾਂਝੀ ਕੀਤੀ।

 

ਪਿਛਲੀ ਖ਼ਬਰ ਪਿੰਡ ਚੰਨਣਵਾਲ ਵਿਖੇ ਸੁਪਰ ਸੀਡਰ ਦੀ ਲਪੇਟ 'ਚ ਆਉਣ ਨਾਲ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਬਿਹਾਰ ਚੋਣਾਂ ਦੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਕਰਵਾਉਣਾ ਈ.ਸੀ. ਦੀ ਪ੍ਰਸ਼ੰਸਾਯੋਗ ਭੂਮਿਕਾ - ਪੀ.ਐਮ. ਮੋਦੀ