23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ਼ਰਧਾਲੂਆਂ ਦਾ ਜਥਾ ਪੰਜਾ ਸਾਹਿਬ ਹਸਨ ਅਬਦਾਲ ਤੋਂ ਕਰਤਾਰਪੁਰ ਸਾਹਿਬ ਲਈ ਰਵਾਨਾ

ਹਸਨ ਅਬਦਾਲ, (ਪਾਕਿਸਤਾਨ), 8 ਨਵੰਬਰ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਆਇਆ ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਦੁਆਰਾ...

ਅਜੀਤ ਡੈਸਕ 08-11-2025

ਹਸਨ ਅਬਦਾਲ, (ਪਾਕਿਸਤਾਨ), 8 ਨਵੰਬਰ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਆਇਆ ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਵਤਾਰ ਦੇ ਦਰਸ਼ਨ ਕਰਨ ਉਪਰੰਤ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਲਈ ਵਿਸ਼ੇਸ਼ ਬੱਸਾਂ ਰਾਹੀਂ ਰਵਾਨਾ ਹੋ ਗਿਆ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿ ਔਕਾਫ ਬੋਰਡ ਵਲੋਂ ਜਥੇ ਦੇ ਸ਼ਡਿਊਲ ਮੁਤਾਬਕ ਸਿੱਖ ਸ਼ਰਧਾਲੂ ਅੱਜ ਤੇ ਕੱਲ੍ਹ ਦੋ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।

ਪਿਛਲੀ ਖ਼ਬਰ ਵੰਦੇ ਭਾਰਤ ਟ੍ਰੇਨ ਭਾਰਤੀਆਂ ਵਲੋਂ ਭਾਰਤੀਆਂ ਲਈ ਬਣਾਈ ਗਈ ਹੈ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਦੇ ਚੋਣ ਇੰਚਾਰਜ ਸੁਖਦੇਵ ਸਿੰਘ ਠੱਕਰ ਸੰਧੂ ਉੱਪਰ ਜਾਨਲੇਵਾ ਹਮਲਾ