23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵਾਂ ਤਹਿਸੀਲ ਕੰਪਲੈਕਸ ਬਟਾਲਾ ਕੀਤਾ ਲੋਕ ਅਰਪਣ

ਬਟਾਲਾ,(ਗੁਰਦਾਸਪੁਰ), 8 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਟਾਲਾ ਵਿਖੇ ਬਣੇ ਨਵੇਂ ਤਹਿਸੀਲ ਕੰਮਪਲੈਕਸ (ਨੇੜੇ ਜੁਡੀਸ਼ੀਅਲ ਕੰਮਪਲੈਕਸ) ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ...

ਅਜੀਤ ਡੈਸਕ 08-11-2025

ਬਟਾਲਾ,(ਗੁਰਦਾਸਪੁਰ), 8 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਟਾਲਾ ਵਿਖੇ ਬਣੇ ਨਵੇਂ ਤਹਿਸੀਲ ਕੰਮਪਲੈਕਸ (ਨੇੜੇ ਜੁਡੀਸ਼ੀਅਲ ਕੰਮਪਲੈਕਸ) ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕੁਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾ, ਚੇਅਰਮੈਨ ਰਮਨ ਬਹਿਲ, ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਣਕ ਮਹਿਤਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤਹਿਸੀਲ ਕੰਪਲੈਕਸ ਦੇ ਉਦਘਾਟਨ ਨਾਲ ਵਿਧਾਨ ਸਭਾ ਹਲਕਾ ਬਟਾਲਾ ਸਮੇਤ ਨੇੜਲੇ ਵੱਖ-ਵੱਖ ਹਲਕਿਆਂ ਦੇ ਕਰੀਬ 314 ਪਿੰਡਾਂ ਦੇ ਲੋਕਾਂ ਨੂੰ ਇਕ ਛੱਤ ਹੇਠਾਂ ਮਿਲਣਗੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਮਿਲਣਗੀਆਂ।

 

ਪਿਛਲੀ ਖ਼ਬਰ ਫਿਲੌਰ 'ਚ ਇਕ ਬਾਰ ਫਿਰ ਹੋਈ ਗੋਲੀਬਾਰੀ, ਦਹਿਸ਼ਤ 'ਚ ਲੋਕ ਅਗਲੀ ਖ਼ਬਰ 1 ਦਸੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ