24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਸੁਣਵਾਈ ਅੱਜ

ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ....

ਅਜੀਤ ਡੈਸਕ 10-11-2025

ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਸੁਣਵਾਈ ਹੋਵੇਗੀ। ਵੀਰਵਾਰ ਤੇ ਸ਼ੁੱਕਰਵਾਰ ਬਾਅਦ ਦੁਪਿਹਰ ਹੋਈ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸੁਣਵਾਈ ਅੱਜ (ਸੋਮਵਾਰ) ਤੱਕ ਲਈ ਮੁਲਤਵੀ ਕਰ ਦਿੱਤੀ ਸੀ।

ਪਿਛਲੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਮਜੀਠੀਆ ਦੀ ਜ਼ਮਾਨਤ ਦਾ ਵਿਰੌਧ ਕੀਤਾ ਸੀ। ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਕਰੋੜਾਂ ਦੇ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ’ਤੇ ਅਦਾਲਤ ਨੇ ਸਰਕਾਰੀ ਵਕੀਲ ਨੂੰ ਸਵਾਲ ਕੀਤਾ ਸੀ ਕਿ ਜੇਕਰ ਜਾਂਚ ਜਾਰੀ ਹੈ ਤਾਂ ਫ਼ਿਰ ਦੋਸ਼ ਪੱਤਰ ਦਾਖ਼ਲ ਕਿਉੰ ਕੀਤਾ ਗਿਆ ਹੈ। ਅਦਾਲਤ ਦਾ ਇਹ ਵੀ ਕਹਿਣਾ ਸੀ ਕਿ ਸਰਕਾਰ ਜਾਣ-ਬੁੱਝ ਕੇ ਮਜੀਠੀਆ ਨੂੰ ਸਲਾਖਾਂ ਪਿਛੇ ਰੱਖਣਾ ਚਾਹੁੰਦੀ ਹੈ।

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਚ ਅੱਜ ਵਿਦਿਆਰਥੀਆਂ ਵਲੋਂ ਕੀਤਾ ਜਾਵੇਗਾ ਵੱਡਾ ਪ੍ਰਦਰਸ਼ਨ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਗਲੀ ਖ਼ਬਰ ⭐ਮਾਣਕ-ਮੋਤੀ⭐