24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਦਿੱਲੀ ਧਮਾਕੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸਥਿਤੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 10 ਨਵੰਬਰ (ਏਐਨਆਈ): ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ। ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ...

ਅਜੀਤ ਡੈਸਕ 10-11-2025

ਨਵੀਂ ਦਿੱਲੀ, 10 ਨਵੰਬਰ (ਏਐਨਆਈ): ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ।  ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ (ਐਲ.ਐਨ.ਜੇ.ਪੀ.) ਹਸਪਤਾਲ ਦੇ ਇਕ ਸੀਨੀਅਰ ਅਧਿਕਾਰੀ ਨੇ ਸਿਆ ਕਿ ਰਾਸ਼ਟਰੀ ਰਾਜਧਾਨੀ ਵਿਚ ਗੇਟ 1 ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇਕ ਧਮਾਕਾ ਹੋਇਆ ਅਤੇ 8 ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ, ਜਦੋਂ ਕਿ 7ਜ਼ਖਮੀ ਹਨ, ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ।

ਦਿੱਲੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ। ਮੌਕੇ 'ਤੇ ਪਹੁੰਚੇ ਡੀ.ਆਈ.ਜੀ. ਸੀ.ਆਰ.ਪੀ.ਐਫ. ਨੇ ਕਿਹਾ ਕਿ ਕੁਝ ਵੀ ਕਹਿਣਾ ਜਲਦੀ ਹੋਵੇਗਾ।  ਡਿਪਟੀ ਚੀਫ਼ ਫਾਇਰ ਅਫ਼ਸਰ ਏ.ਕੇ। ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਚਾਂਦਨੀ ਚੌਕ ਮੈਟਰੋ ਸਟੇਸ਼ਨ ਦੇ ਨੇੜੇ ਇਕ ਕਾਰ ਵਿਚ ਧਮਾਕਾ ਹੋਇਆ ਹੈ। ਲੋਕ ਨਾਇਕ ਹਸਪਤਾਲ ਵਿਚ 15 ਲੋਕਾਂ ਨੂੰ ਲਿਆਂਦਾ ਗਿਆ ਹੈ। ਉਨ੍ਹਾਂ ਵਿਚੋਂ 8 ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।

ਪਿਛਲੀ ਖ਼ਬਰ ਸਮਰਾਲਾ ਨੇੜੇ ਹਥਿਆਰਾਂ ਦੀ ਬਰਾਮਦਗੀ ਮੌਕੇ ਮਾਣਕੀ ਵਿਖੇ ਫਾਇਰਿੰਗ ਕਰਨ ਵਾਲਿਆ ਨਾਲ ਪੁਲਿਸ ਮੁਕਾਬਲਾ ਅਗਲੀ ਖ਼ਬਰ ਸੜਕ ਹਾਦਸੇ 'ਚ ਸਾਬਕਾ ਸਰਪੰਚ ਕਾਂਗਰਸੀ ਆਗੂ ਸੁਖਦੇਵ ਸਿੰਘ ਕਾਲਾਬੂਲਾ ਦਾ ਦਿਹਾਂਤ