24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਚ ਰੈੱਡ ਅਲਰਟ ਜਾਰੀ

ਚੰਡੀਗੜ੍ਹ, 10 ਨਵੰਬਰ - ਦਿੱਲੀ ਦੇ ਲਾਲ ਕਿਲ੍ਹੇ ਨਜ਼ਦੀਕ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਪੁਲਿਸ ਵਲੋਂ ਸਾਰੇ ਜ਼ਿਲ੍ਹਿਆਂ ਵਿਚ ਨਾਕਾਬੰਦੀ ਕਰਕੇ ਚੌਕਸੀ ...

ਅਜੀਤ ਡੈਸਕ 10-11-2025

ਚੰਡੀਗੜ੍ਹ, 10 ਨਵੰਬਰ - ਦਿੱਲੀ ਦੇ ਲਾਲ ਕਿਲ੍ਹੇ ਨਜ਼ਦੀਕ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਪੁਲਿਸ ਵਲੋਂ ਸਾਰੇ ਜ਼ਿਲ੍ਹਿਆਂ ਵਿਚ ਨਾਕਾਬੰਦੀ ਕਰਕੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਪੁਲੀਸ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਤੇ ਹਰਿਆਣਾ ਦੇ ਡੀ.ਜੀ.ਪੀ. ਨੇ ਸਾਰੇ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ., ਪੁਲਿਸ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨੂੰ ਵੀ ਹਰ ਸਮੇਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਹਿਮਾਚਲ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਸਣੇ ਹੋਰਨਾਂ ਕਈ ਸੂਬਿਆਂ ਵਿਚ ਵੀ ਪੁਲੀਸ ਨੇ ਅਲਰਟ ਜਾਰੀ ਕਰਕੇ ਚੌਕਸੀ ਵਧਾ ਦਿੱਤੀ ਹੈ।

ਪਿਛਲੀ ਖ਼ਬਰ ⭐ਮਾਣਕ-ਮੋਤੀ⭐ ਅਗਲੀ ਖ਼ਬਰ ਏਜੰਸੀਆਂ ਜਲਦੀ ਹੀ ਧਮਾਕੇ ਦੇ ਕਾਰਨ ਦਾ ਪਤਾ ਲਗਾਉਣਗੀਆਂ: ਸ਼ਾਹ