23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਪਾਪਾ ਦੀ ਹਾਲਤ ਹੈ ਠੀਕ- ਈਸ਼ਾ ਦਿਓਲ

ਨਵੀਂ ਦਿੱਲੀ, 11 ਨਵੰਬਰ- ਦਿੱਗਜ਼ ਅਦਾਕਾਰ ਧਰਮਿੰਦਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਹਨ। ਇਸ ਦੌਰਾਨ ਉਨ੍ਹਾਂ ਦੀ ਧੀ ਈਸ਼ਾ ਦਿਓਲ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਨੂੰ ਬੇਬੁਨਿਆਦ...

ਅਜੀਤ ਡੈਸਕ 11-11-2025

ਨਵੀਂ ਦਿੱਲੀ, 11 ਨਵੰਬਰ- ਦਿੱਗਜ਼ ਅਦਾਕਾਰ ਧਰਮਿੰਦਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਹਨ। ਇਸ ਦੌਰਾਨ ਉਨ੍ਹਾਂ ਦੀ ਧੀ ਈਸ਼ਾ ਦਿਓਲ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਨੂੰ ਬੇਬੁਨਿਆਦ ਦੱਸਿਆ ਹੈ। ਇਕ ਪੋਸਟ ਵਿਚ ਉਨ੍ਹਾਂ ਨੇ ਕਿਹਾ ਕਿ ਪਾਪਾ ਪੂਰੀ ਤਰ੍ਹਾਂ ਸਥਿਰ ਹਨ ਅਤੇ ਠੀਕ ਹੋ ਰਹੇ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਮੀਡੀਆ ਪੂਰੀ ਤਰ੍ਹਾਂ ਝੂਠੀਆਂ ਖ਼ਬਰਾਂ ਫੈਲਾ ਰਿਹਾ ਹੈ। ਪਾਪਾ ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੇ ਹਨ। ਅਸੀਂ ਸਾਰਿਆਂ ਨੂੰ ਸਾਡੇ ਪਰਿਵਾਰ ਦੀ ਨਿੱਜਤਾ ਦਾ ਸਤਿਕਾਰ ਕਰਨ ਦੀ ਬੇਨਤੀ ਕਰਦੇ ਹਾਂ। ਪਾਪਾ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਲਈ ਧੰਨਵਾਦ।

ਪਿਛਲੀ ਖ਼ਬਰ ਮੀਆਂਪੁਰ ਵਿਖੇ ਮਸ਼ੀਨ ਖਰਾਬ ਹੋਣ ਕਾਰਨ ਇਕ ਘੰਟਾ ਰੁਕੀ ਪੋਲਿੰਗ ਅਗਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ: ‘ਆਪ’ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪਾਈ ਵੋਟ