23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਦਿੱਲੀ ਧਮਾਕੇ ਦੇ ਦੋਸ਼ੀ ਨਹੀਂ ਜਾਣਗੇ ਬਖ਼ਸ਼ੇ- ਪ੍ਰਧਾਨ ਮੰਤਰੀ ਮੋਦੀ

ਥਿੰਫ਼ੂ, 11 ਨਵੰਬਰ- ਦਿੱਲੀ ਕਾਰ ਧਮਾਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਦੇ ਸਾਜ਼ਿਸ਼ਕਰਤਾਵਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿੰਮੇਵਾਰ ਸਾਰੇ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿਚ...

ਅਜੀਤ ਡੈਸਕ 11-11-2025

ਥਿੰਫ਼ੂ, 11 ਨਵੰਬਰ- ਦਿੱਲੀ ਕਾਰ ਧਮਾਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਦੇ ਸਾਜ਼ਿਸ਼ਕਰਤਾਵਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿੰਮੇਵਾਰ ਸਾਰੇ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਇਥੇ ਬਹੁਤ ਭਰੇ ਦਿਲ ਨਾਲ ਆਇਆ ਹਾਂ। ਕੱਲ੍ਹ ਸ਼ਾਮ ਦਿੱਲੀ ਵਿਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਮੈਂ ਪ੍ਰਭਾਵਿਤ ਪਰਿਵਾਰਾਂ ਦੇ ਦੁੱਖ ਨੂੰ ਸਮਝਦਾ ਹਾਂ।

ਅੱਜ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੈਂ ਕੱਲ੍ਹ ਰਾਤ ਇਸ ਘਟਨਾ ਦੀ ਜਾਂਚ ਕਰ ਰਹੀਆਂ ਸਾਰੀਆਂ ਏਜੰਸੀਆਂ ਦੇ ਸੰਪਰਕ ਵਿਚ ਸੀ। ਸਾਡੀਆਂ ਏਜੰਸੀਆਂ ਇਸ ਸਾਜ਼ਿਸ਼ ਦੀ ਤਹਿ ਤੱਕ ਜਾਣਗੀਆਂ। ਇਸ ਦੇ ਪਿੱਛੇ ਸਾਜ਼ਿਸ਼ਕਰਤਾਵਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿੰਮੇਵਾਰ ਸਾਰੇ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ।

ਪਿਛਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਵਿਚ ਸਵੇਰੇ 11 ਵਜੇ ਤੱਕ 31.38% ਵੋਟਿੰਗ ਦਰਜ ਅਗਲੀ ਖ਼ਬਰ ਦੋ ਦਿਨਾਂ ਦੌਰੇ ’ਤੇ ਭੁਟਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ