23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਸਾਮ ਤੋਂ ਚੱਲੇ ਨਗਰ ਕੀਰਤਨ ਦੇ ਕਸਬਾ ਭੁਲੱਥ ਪਹੁੰਚਣ 'ਤੇ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਭੁਲੱਥ (ਕਪੂਰਥਲਾ) , 12 ਨਵੰਬਰ (ਮਨਜੀਤ ਸਿੰਘ ਰਤਨ )- ਸ੍ਰੀ ਗੁਰੂ ਤੇਗ਼ ਬਹਾਦਰ ਜੀ , ਭਾਈ ਮਤੀ ਦਾਸ ਜੀ , ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਮਾਗਮਾਂ ਸੰਬੰਧੀ 21 ਅਗਸਤ ਨੂੰ ਅਸਾਮ ਦੇ ...

ਅਜੀਤ ਡੈਸਕ 12-11-2025

ਭੁਲੱਥ (ਕਪੂਰਥਲਾ) , 12 ਨਵੰਬਰ (ਮਨਜੀਤ ਸਿੰਘ ਰਤਨ )- ਸ੍ਰੀ ਗੁਰੂ ਤੇਗ਼ ਬਹਾਦਰ ਜੀ , ਭਾਈ ਮਤੀ ਦਾਸ ਜੀ , ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਮਾਗਮਾਂ ਸੰਬੰਧੀ 21 ਅਗਸਤ ਨੂੰ ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਆਰੰਭ ਹੋਏ ਨਗਰ ਕੀਰਤਨ ਦਾ ਅੱਜ ਕਸਬਾ ਭੁਲੱਥ ਪਹੁੰਚਣ ’ ਤੇ ਨਗਰ ਦੇ ਵੱਖ-ਵੱਖ ਗੁਰੂ ਘਰ ਦੀਆਂ ਪ੍ਰਬੰਧਕ ਕਮੇਟੀਆਂ, ਨਗਰ ਦੇ ਮੋਹਤਬਰ ਵਿਅਕਤੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ’ ਤੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਬੀਬੀ ਜਗੀਰ ਕੌਰ ਤੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਹਾਜ਼ਰੀ ਭਰੀ।

ਪਿਛਲੀ ਖ਼ਬਰ ਕੈਬਨਿਟ ਨੇ ਗ੍ਰੇਫਾਈਟ, ਸੀਜ਼ੀਅਮ, ਰੂਬੀਡੀਅਮ ਅਤੇ ਜ਼ੀਰਕੋਨੀਅਮ ਖਣਿਜਾਂ ਦੀ ਰਾਇਲਟੀ ਦਰਾਂ ਨੂੰ ਤਰਕਸੰਗਤ ਬਣਾਉਣ ਨੂੰ ਦਿ... ਅਗਲੀ ਖ਼ਬਰ ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ 14 ਨਵੰਬਰ ਨੂੰ