24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਜਪਾ ਪੰਜਾਬ ਵਲੋਂ ਵਿਸ਼ਾਲ ਧਾਰਮਿਕ ਸਮਾਗਮਾਂ ਦਾ ਆਯੋਜਨ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 13 ਨਵੰਬਰ- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ....

ਅਜੀਤ ਡੈਸਕ 13-11-2025

ਚੰਡੀਗੜ੍ਹ, 13 ਨਵੰਬਰ- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 19 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਨਗੇ।

24 ਨਵੰਬਰ ਨੂੰ ਪੰਜਾਬ ਭਾਜਪਾ ਦੇ ਸਾਰੇ 628 ਮੰਡਲਾਂ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾਵੇਗਾ, ਜਿਸ ਵਿਚ ਹਜ਼ਾਰਾਂ ਸ਼ਰਧਾਲੂ ਅਤੇ ਕਾਰਜਕਰਤਾ ਸ਼ਮੂਲੀਅਤ ਕਰਨਗੇ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਪ੍ਰੋਗਰਾਮ ਸਿਰਫ਼ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਹੀ ਨਹੀਂ, ਸਗੋਂ ਏਕਤਾ, ਬਲਿਦਾਨ ਅਤੇ ਸੱਚਾਈ ਦੇ ਗੁਰਮਤਿ ਸੁਨੇਹੇ ਨੂੰ ਸਾਂਝਾ ਕਰਨ ਦਾ ਮੌਕਾ ਵੀ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਂਦੀ ਹੈ ਅਤੇ ਸਾਰੇ ਪੰਜਾਬੀਆਂ ਨੂੰ ਇਨ੍ਹਾਂ ਆਤਮਿਕ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦੀ ਹੈ।

ਪਿਛਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਵਲੋਂ ਮੌਲੀ ਜਾਗਰਾਂ ਦੀਆਂ ਨਰਸਰੀਆਂ ਬੰਦ ਕਰਨ ਦੇ ਹੁਕਮ ਜਾਰੀ ਅਗਲੀ ਖ਼ਬਰ ਭਾਈ ਤਰਸੇਮ ਸਿੰਘ ਮੋਰਾਂਵਾਲੀ ਮਾਤਾ ਦੀਆਂ ਅੰਤਿਮ ਰਸਮਾ ਵਿਚ ਸ਼ਾਮਿਲ ਹੋਣ ਲਈ ਇੰਗਲੈਂਡ ਰਵਾਨਾ