25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਨਾਇਕ ਜਗਸੀਰ ਸਿੰਘ ਠੁੱਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ,13 ਨਵੰਬਰ (ਅਵਤਾਰ ਸਿੰਘ ਅਣਖੀ) - ਨਾਇਕ ਜਗਸੀਰ ਸਿੰਘ ਠੁੱਲੀਵਾਲ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਪਿੰਡ ਠੁੱਲੀਵਾਲ ਵਿਖੇ ...

ਅਜੀਤ ਡੈਸਕ 13-11-2025

ਮਹਿਲ ਕਲਾਂ,13 ਨਵੰਬਰ (ਅਵਤਾਰ ਸਿੰਘ ਅਣਖੀ) - ਨਾਇਕ ਜਗਸੀਰ ਸਿੰਘ ਠੁੱਲੀਵਾਲ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਪਿੰਡ ਠੁੱਲੀਵਾਲ ਵਿਖੇ ਹੋਇਆ। ਇਸ ਮੌਕੇ ਭਾਈ ਮੇਵਾ ਸਿੰਘ ਅਤੇ ਭਾਈ ਹਰਬੰਸ ਸਿੰਘ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭਾਰਤੀ ਫ਼ੌਜ ਦੇ ਉੱਚ ਅਧਿਕਾਰੀਆਂ ਵਲੋਂ ਪੱਤਰ ਪ੍ਰਾਪਤ ਹੋਣ ਉਪਰੰਤ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਪਰਿਵਾਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਆਪਣੇ ਵਲੋਂ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ।

ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਫ਼ੌਜੀ ਜਵਾਨ ਆਪਣੀ ਜਾਨ 'ਤੇ ਖੇਡ ਕੇ ਦੇਸ਼ ਦੀ ਰੱਖਿਆ ਕਰਦੇ ਹਨ। ਪਰ ਅਫਸੋਸ ਹੈ ਕਿ ਨਾਇਕ ਜਗਸੀਰ ਸਿੰਘ ਧਾਲੀਵਾਲ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੋਈ ਵੀ ਸਰਕਾਰੀ ਨੁਮਾਇੰਦਾ, ਉੱਚ ਅਧਿਕਾਰੀ ਨਹੀਂ ਪਹੁੰਚਿਆ। ਉਨ੍ਹਾਂ ਪਰਿਵਾਰ ਨਾਲ ਖੜ੍ਹੇ ਰਹਿਣ ਦਾ ਐਲਾਨ ਕਰਦਿਆ ਪੀੜਤ ਪਰਿਵਾਰ ਨੂੰ ਇਕ ਕਰੋੜ ਦੀ ਸਹਾਇਤਾ, ਬਣਦੇ ਸਾਰੇ ਲਾਭ, ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ ।

ਪਿਛਲੀ ਖ਼ਬਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 3 ਵਿਅਕਤੀਆਂ ਨੇ ਐਕਟਿਵਾ ਸਵਾਰ ਔਰਤ ਨੂੰ ਮਾਰੀ ਗੋਲੀ ਅਗਲੀ ਖ਼ਬਰ ਏਅਰ ਇੰਡੀਆ ਟੋਰਾਂਟੋ-ਦਿੱਲੀ ਉਡਾਣ ਨੂੰ ਬੰਬ ਦੀ ਧਮਕੀ ਮਿਲੀ, ਹਵਾਈ ਅੱਡੇ 'ਤੇ ਸਖ਼ਤ ਸੁਰੱਖਿਅਤ