26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਤਰਨਤਾਰਨ ਜ਼ਿਮਨੀ ਚੋਣ:‘ਆਪ’ ਦੀ ਵੱਡੀ ਲੀਡ

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- ਤਰਨਤਾਰਨ ਵਿਚ ਵਿਧਾਨ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਸਥਾਪਤ...

ਅਜੀਤ ਡੈਸਕ 14-11-2025

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- ਤਰਨਤਾਰਨ ਵਿਚ ਵਿਧਾਨ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਸਥਾਪਤ ਗਿਣਤੀ ਕੇਂਦਰ ਵਿਚ ਈ.ਵੀ.ਐਮ. ਦੀ ਵਰਤੋਂ ਕਰਕੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਗਿਣਤੀ 16 ਦੌਰਾਂ ਵਿਚ ਹੋਵੇਗੀ, ਜਿਨ੍ਹਾਂ ਵਿਚੋਂ 9 ਦੌਰ ਪੂਰੇ ਹੋ ਚੁੱਕੇ ਹਨ।

ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੇ ਪਹਿਲੇ ਤਿੰਨ ਦੌਰਾਂ ਵਿਚ ਲੀਡ ਲਈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਹਰਮੀਤ ਸਿੰਘ ਸੰਧੂ ਨੇ ਲੀਡ ਲਈ। 9ਵੇਂ ਦੌਰ ਤੋਂ ਬਾਅਦ 'ਆਪ' ਉਮੀਦਵਾਰ 5,510 ਵੋਟਾਂ ਨਾਲ ਅੱਗੇ ਹੈ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ:‘ਆਪ’ ਦੀ ਲੀਡ ਬਰਕਰਾਰ