25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਨਡਾਲਾ, (ਕਪੂਰਥਲਾ), 14 ਨਵੰਬਰ ( ਰਘਬਿੰਦਰ ਸਿੰਘ)- ਭੋਗਪੁਰ ਤੋਂ ਟਰੈਕਟਰ ਟਰਾਲੀ ’ਤੇ ਖੇਤੀਬਾੜੀ ਦਾ ਸਮਾਨ ਲਿਆ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ...

ਅਜੀਤ ਡੈਸਕ 14-11-2025

ਨਡਾਲਾ, (ਕਪੂਰਥਲਾ), 14 ਨਵੰਬਰ ( ਰਘਬਿੰਦਰ ਸਿੰਘ)-  ਭੋਗਪੁਰ ਤੋਂ ਟਰੈਕਟਰ ਟਰਾਲੀ ’ਤੇ ਖੇਤੀਬਾੜੀ ਦਾ ਸਮਾਨ ਲਿਆ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ, ਜਿਸ ਦੀ ਪਛਾਣ ਬਲਵਿੰਦਰ ਸਿੰਘ (22) ਪੁੱਤਰ ਸ਼ਿੰਦਰ ਸਿੰਘ ਵਾਸੀ ਮੰਡ ਕੂਕਾ ਵਜੋਂ ਹੋਈ ਹੈ ।ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਨਡਾਲਾ ਦੇ ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਨੇ ਦੱਸਿਆ ‌ਕਿ ਉਕਤ ਮੇਰਾ ਛੋਟਾ ਭਰਾ ਸੀ ਤੇ ਹਾਦਸੇ ਦਾ ਸਾਨੂੰ ਸਵੇਰੇ ਪਤਾ ਲੱਗਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਕਪੂਰਥਲਾ ਮੁਰਦਾਘਰ ਵਿਚ ਭੇਜ ਦਿੱਤਾ ਹੈ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਪਹਿਲੇ ਸੈਸ਼ਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਦੱਖਣੀ ਅਫ਼ਰੀਕਾ 105/3 ਅਗਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ:‘ਆਪ’ ਦੀ ਵੱਡੀ ਲੀਡ