24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਕੇਂਦਰੀ ਜੇਲ੍ਹ ਵਿਚ ਸਿਹਤ ਵਿਗੜਣ ਕਾਰਨ ਇਕ ਹਵਾਲਾਤੀ ਦੀ ਮੌਤ

ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ) - ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਹਾਲਤ ਵਿਗੜਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਜਾਂਚ...

ਅਜੀਤ ਡੈਸਕ 14-11-2025

ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ) - ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਹਾਲਤ ਵਿਗੜਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਜਾਂਚ ਉਪਰੰਤ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ । ਮ੍ਰਿਤਕ ਦੀ ਪਹਿਚਾਣ ਸੰਨੀ ਕੁਮਾਰ ਪੁੱਤਰ ਜੈਲਾ ਵਾਸੀ ਪਿੰਡ ਰਾਮਪੁਰ ਜਗੀਰ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ ਜੋ ਕਿ ਕੇਂਦਰੀ ਜੇਲ੍ਹ ਵਿਚ ਚੋਰੀ ਦੇ ਮਾਮਲੇ ਵਿਚ ਬੰਦ ਸੀ। ਸਿਵਲ ਹਸਪਤਾਲ ਵਿਚ ਤਾਇਨਾਤ ਡਿਊਟੀ ਡਾ. ਕਰਨਪ੍ਰੀਤ ਨੇ ਦੱਸਿਆ ਕਿ ਇਕ ਹਵਾਲਾਤੀ ਨੂੰ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਇਲਾਜ ਲਈ ਲੈ ਕੇ ਆਏ ਸਨ, ਜਦੋਂ ਮਰੀਜ਼ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ । ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਕੇ ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

ਪਿਛਲੀ ਖ਼ਬਰ ਭਾਰਤੀ ਹਵਾਈ ਸੈਨਾ ਬੇਸਿਕ ਟ੍ਰੇਨਰ ਜਹਾਜ਼ ਨਿਯਮਤ ਸਿਖਲਾਈ ਮਿਸ਼ਨ 'ਤੇ ਹਾਦਸਾਗ੍ਰਸਤ ਅਗਲੀ ਖ਼ਬਰ ਕੈਨੇਡਾ ਵਿਖੇ ਝਬਾਲ ਦੇ ਥਾਣੇਦਾਰ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ਵਿਚ ਮੌਤ