23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਨਿਕਾਹ ਕਬੂਲ ਕਰਕੇ ਸਰਬਜੀਤ ਕੌਰ ਤੋਂ ਨੂਰ ਹੁਸੈਨ ਬਣੀ ਭਾਰਤੀ ਸਿੱਖ ਮਹਿਲਾ

ਅਟਾਰੀ ਸਰਹੱਦ, (ਅੰਮ੍ਰਿਤਸਰ) 14 ਨਵੰਬਰ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਹੋ ਕੇ ਗਈ ...

ਅਜੀਤ ਡੈਸਕ 14-11-2025

ਅਟਾਰੀ ਸਰਹੱਦ, (ਅੰਮ੍ਰਿਤਸਰ) 14 ਨਵੰਬਰ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਹੋ ਕੇ ਗਈ ਚੜ੍ਹਦੇ ਪੰਜਾਬ ਦੀ ਇਕ ਮਹਿਲਾ ਜੋ ਕਿ ਗੁਰਦੁਆਰਾ ਨਨਕਾਣਾ ਸਾਹਿਬ ਨਾਲ ਸੰਬੰਧਿਤ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕਰਦਿਆਂ ਸਿੱਖ ਜਥੇ ਵਿਚੋਂ ਫ਼ਰਾਰ ਹੋ ਗਈ ਸੀ , ਜਾਣਕਾਰੀ ਅਨੁਸਾਰ ਉਸ ਵਲੋਂ ਧਰਮ ਤਬਦੀਲ ਕਰਕੇ ਨਿਕਾਹ ਕਬੂਲ ਲਿਆ ਹੈ। ਭਾਰਤੀ ਸਿੱਖ ਮਹਿਲਾ ਸਰਬਜੀਤ ਕੌਰ ਤੋਂ ਨੂਰ ਹੁਸੈਨ ਬਣ ਗਈ ਹੈ। ਜਿਸ ਨੇ ਨਿਕਾਹ ਕਬੂਲਦਿਆ ਮੌਲਵੀ ਕੋਲੋਂ ਨਿਕਾਹ ਲਈ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਸਰਟੀਫਿਕੇਟ ਵੀ ਸ਼ੇਖੂਪੁਰਾ ਦੀ ਇਕ ਮਸਜਿਦ ਤੋਂ ਪ੍ਰਾਪਤ ਕਰ ਲਿਆ ਹੈ।

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ 'ਹਿੰਦ ਦੀ ਚਾਦਰ' ਲਾਈਟ ਐਂਡ ਸਾਊਾਡ... ਅਗਲੀ ਖ਼ਬਰ ਬਿਹਾਰ 'ਚ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ