23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ ਵਿਚ ਦੱਖਣੀ ਅਫ਼ਰੀਕਾ 93/7

ਕੋਲਕਾਤਾ, 15 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ ਭਾਰਤ ਨੇ ਇਕ ਵਿਕਟ ਦੇ ਨੁਕਸਾਨ...

ਅਜੀਤ ਡੈਸਕ 15-11-2025

ਕੋਲਕਾਤਾ, 15 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ ਭਾਰਤ ਨੇ ਇਕ ਵਿਕਟ ਦੇ ਨੁਕਸਾਨ 'ਤੇ 39 ਦੌੜਾਂ ਤੋਂ ਸ਼ੁਰੂਆਤ ਕੀਤੀ ਤੇ ਪੂਰੀ ਟੀਮ 189 ਦੌੜਾਂ ਬਣਾ ਕੇ ਆਊਟ ਹੋ ਗਈ।ਪਹਿਲੀ ਪਾਰੀ ਦੇ ਆਧਾਰ 'ਤੇ ਭਾਰਤ ਨੂੰ 30 ਦੌੜਾਂ ਦੀ ਲੀਡ ਮਿਲੀ। ਦੂਜੀ ਪਾਰੀ ਵਿਚ ਦੱਖਣੀ ਅਫ਼ਰੀਕਾ ਦੀ ਹਾਲਤ ਵੀ ਖਰਾਬ ਰਹੀ। ਦੂਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੱਖਣੀ ਅਫ਼ਰੀਕਾ ਨੇ 7 ਵਿਕਟਾਂ ਦੇ ਨੁਕਸਾਨ 'ਤੇ 93 ਦੌੜਾਂ ਬਣਾਈਆਂ ਸਨ ਤੇ ਉਸ ਦੀ ਬੜਤ 63 ਦੌੜਾਂ ਦੀ ਹੋਈ ਸੀ। ਦੂਜੀ ਪਾਰੀ ਵਿਚ ਦੱਖਣੀ ਅਫ਼ਰੀਕਾ ਦੇ ਕਪਤਾਨ ਟੇਂਬਾ ਬਾਵੁਮਾ ਹੀ ਸੰਘਰਸ਼ ਕਰ ਸਕੇ, ਜੋ ਕਿ 29 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ।ਭਾਰਤ ਵਲੋਂ ਰਵਿੰਦਰ ਜਡੇਜਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਦੱਖਣੀ ਅਫ਼ਰੀਕਾ ਦੇ 4 ਖਿਡਾਰੀਆਂ ਨੂੰ ਆਊਟ ਕੀਤਾ ਜਦਕਿ ਕੁਲਦੀਪ ਯਾਦਵ ਨੇ ਵੀ 2 ਖਿਡਾਰੀਆਂ ਨੂੰ ਆਊਟ ਕੀਤਾ।

ਪਿਛਲੀ ਖ਼ਬਰ ਰਾਜਸਥਾਨ : ਇਕ ਗੁਪਤ ਪ੍ਰਯੋਗਸ਼ਾਲਾ ਦਾ ਪਰਦਾਫਾਸ਼, ਕਰੋੜਾਂ ਰੁਪਏ ਦੇ ਰਸਾਇਣ ਜ਼ਬਤ ਅਗਲੀ ਖ਼ਬਰ ਕਬਾਇਲੀ ਮਾਣ ਭਾਰਤ ਦੀ ਚੇਤਨਾ ਦਾ ਅਨਿੱਖੜਵਾਂ ਅੰਗ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ