22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਸ਼ੁਭਮਨ ਗਿੱਲ ਹਸਪਤਾਲ 'ਚ ਦਾਖ਼ਲ

ਕੋਲਕਾਤਾ, 15 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ...

ਅਜੀਤ ਡੈਸਕ 15-11-2025

 ਕੋਲਕਾਤਾ, 15 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਕੋਲਕਾਤਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਖਣੀ ਅਫ਼ਰੀਕਾ ਵਿਰੁੱਧ ਬੱਲੇਬਾਜ਼ੀ ਕਰਦੇ ਸਮੇਂ ਗਿੱਲ ਨੂੰ ਗਰਦਨ ਵਿਚ ਦਰਦ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਉਹ ਮੈਦਾਨ ਛੱਡ ਕੇ ਚਲੇ ਗਏ। ਭਾਰਤੀ ਕਪਤਾਨ ਬੱਲੇਬਾਜ਼ੀ ਲਈ ਵਾਪਸ ਨਹੀਂ ਆਇਆ। ਉਨ੍ਹਾਂ ਨੂੰ ਗਰਦਨ ਵਿਚ ਤੇਜ਼ ਦਰਦ ਹੋ ਰਿਹਾ ਹੈ, ਜਿਸ ਕਾਰਨ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਪਿਛਲੀ ਖ਼ਬਰ ਭਾਜਪਾ ਹਮੇਸ਼ਾ ਕਿਸੇ ਵੀ ਚੋਣ ਲਈ ਤਿਆਰ ਰਹਿੰਦੀ ਹੈ - ਬਿਹਾਰ ਵਿਧਾਨ ਸਭਾ ਚੋਣ ਨਤੀਜਿਆਂ 'ਤੇ, ਕੇਂਦਰੀ ਮੰਤਰੀ ਜਤਿੰਦਰ ਸਿ... ਅਗਲੀ ਖ਼ਬਰ 1 ਕਰੋੜ ਰੁਪਏ ਦਾ ਨਕਦ ਇਨਾਮ ਦੇਣ ਲਈ ਮੱਧ ਪ੍ਰਦੇਸ਼ ਸਰਕਾਰ ਦਾ ਧੰਨਵਾਦ - ਕ੍ਰਾਂਤੀ ਗੌੜ