24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਸ਼ੇਖ਼ ਹਸੀਨਾ ਨੂੰ ਫ਼ਾਂਸੀ ਦੀ ਸਜ਼ਾ

ਢਾਕਾ, 17 ਨਵੰਬਰ- ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਾਲ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਢਾਕਾ ਵਿਚ ਅੰਤਰਰਾਸ਼ਟਰੀ ਅਪਰਾਧ....

ਅਜੀਤ ਡੈਸਕ 17-11-2025

ਢਾਕਾ, 17 ਨਵੰਬਰ- ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਾਲ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਢਾਕਾ ਵਿਚ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਉਨ੍ਹਾਂ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਦੋਸ਼ੀ ਠਹਿਰਾਇਆ। ਟ੍ਰਿਬਿਊਨਲ ਨੇ ਉਨ੍ਹਾਂ ਨੂੰ ਅਗਸਤ 2024 ਦੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਈਆਂ ਹੱਤਿਆਵਾਂ ਦਾ ਮਾਸਟਰਮਾਈਂਡ ਦੱਸਿਆ।

ਸ਼ੇਖ ਹਸੀਨਾ ਨੂੰ ਦੋ ਦੋਸ਼ਾਂ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਹੈ, ਜਿਸ ਵਿਚ ਕਤਲ ਲਈ ਉਕਸਾਉਣਾ ਅਤੇ ਕਤਲ ਦਾ ਆਦੇਸ਼ ਦੇਣਾ ਸ਼ਾਮਿਲ ਹੈ। ਅਦਾਲਤ ਨੇ ਦੂਜੇ ਦੋਸ਼ੀ ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਨੂੰ ਵੀ 12 ਲੋਕਾਂ ਦੇ ਕਤਲ ਦਾ ਦੋਸ਼ੀ ਪਾਇਆ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ।

ਤੀਜੇ ਦੋਸ਼ੀ ਸਾਬਕਾ ਆਈ.ਜੀ.ਪੀ. ਅਬਦੁੱਲਾ ਅਲ-ਮਾਮੂਨ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮਾਮੂਨ ਸਰਕਾਰੀ ਗਵਾਹ ਬਣ ਗਿਆ ਹੈ।

ਅਦਾਲਤ ਨੇ ਸ਼ੇਖ ਹਸੀਨਾ ਅਤੇ ਅਸਦੁਜ਼ਮਾਨ ਕਮਾਲ ਦੀਆਂ ਬੰਗਲਾਦੇਸ਼ ਵਿਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਸ਼ੇਖ ਹਸੀਨਾ ਅਤੇ ਅਸਦੁਜ਼ਮਾਨ ਕਮਾਲ ਫਰਾਰ ਹਨ ਅਤੇ ਹੁਣ ਭਾਰਤ ਵਿਚ ਰਹਿ ਰਹੇ ਹਨ।

ਪਿਛਲੀ ਖ਼ਬਰ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫ਼ਿਲਮ ‘ਹਿੰਦ ਦੀ ਚਾਦਰ’ ਨੂੰ ਰਿਲੀਜ਼ ਨਾ ਕੀਤਾ ਜਾਵੇ- ਮੰਨਣ ਅਗਲੀ ਖ਼ਬਰ ਸ਼ੇਖ਼ ਹਸੀਨਾ ਦੋਸ਼ੀ ਕਰਾਰ, ਅੰਤਿਮ ਫ਼ੈਸਲਾ ਆਉਣਾ ਬਾਕੀ