26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੋਲੀ ਲੱਗਣ ਨਾਲ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਮੌਤ

ਨਿਹਾਲ ਸਿੰਘ ਵਾਲਾ (ਮੋਗਾ), 20 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਭੇਦਭਰੀ ਹਾਲਤ 'ਚ ਗੋਲੀ ਲੱਗਣ ਨਾਲ ਇਕ....

ਅਜੀਤ ਡੈਸਕ 20-11-2025

ਨਿਹਾਲ ਸਿੰਘ ਵਾਲਾ (ਮੋਗਾ), 20 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਭੇਦਭਰੀ ਹਾਲਤ 'ਚ ਗੋਲੀ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਾਗੀਕੇ ਦਾ ਕਰੀਬ 35 ਸਾਲਾ ਨੌਜਵਾਨ ਹਰਮਨਦੀਪ ਸਿੰਘ, ਜੋ ਕਿ ਨਸ਼ਾ ਕਰਨ ਦਾ ਆਦੀ ਸੀ,ਦੇਰ ਰਾਤ ਉਕਤ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ।ਇਸ ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਪੁਲਿਸ ਵੀ ਘਟਨਾ ਦੇ ਕਾਰਨ ਦੱਸਣ ਤੋਂ ਇਨਕਾਰੀ ਹੈ। ਪੁਲਿਸ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਨਿਹਾਲ ਸਿੰਘ ਵਾਲਾ ਦੇ ਬਾਜ਼ਾਰ 'ਚ ਪੁਲਿਸ ਸਟੇਸ਼ਨ ਦੇ ਬਿਲਕੁਲ ਨਜ਼ਦੀਕ ਦੋ ਗਰੁੱਪਾਂ ਵਿਚਕਾਰ ਦਿਨ ਦਿਹਾੜੇ ਫਾਇਰਿੰਗ ਦੀ ਘਟਨਾ ਵਾਪਰੀ ਸੀ ਅਤੇ ਕੁਝ ਨੌਜਵਾਨ ਜ਼ਖ਼ਮੀ ਹੋ ਗਏ ਸਨ।

ਪਿਛਲੀ ਖ਼ਬਰ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਰਾਸ਼ਟਰੀ ਰਾਜਧਾਨੀ ’ਚ ਵਧ ਰਹੇ ਪ੍ਰਦੂਸ਼ਣ ਨੇ ਵਧਾਈ ਚਿੰਤਾ