27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੜ੍ਹਸ਼ੰਕਰ ਨੂੰ ਪ੍ਰਸਤਾਵਿਤ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ’ਚ ਸ਼ਾਮਿਲ ਕਰਨ ਦੇ ਵਿਰੋਧ ’ਚ ਗੜ੍ਹਸ਼ੰਕਰ ਦੇ ਬਾਜ਼ਾਰ ਅੱਧਾ ਦਿਨ ਰਹੇ ਬੰਦ

ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ)- ਗੜ੍ਹਸ਼ੰਕਰ ਨੂੰ ਪ੍ਰਸਤਾਵਿਤ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ’ਚ ਸ਼ਾਮਿਲ ਕਰਨ ਦੇ ਵਿਰੋਧ ਵਿਚ ਸਮੂਹ ਵਿਰੋਧੀ ਪਾਰਟੀਆਂ, ਵਪਾਰ ਮੰਡਲ ਅਤੇ ਬਾਰ ਐਸੋਸੀਏਸ਼ਨ...

ਅਜੀਤ ਡੈਸਕ 20-11-2025

ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ)- ਗੜ੍ਹਸ਼ੰਕਰ ਨੂੰ ਪ੍ਰਸਤਾਵਿਤ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ’ਚ ਸ਼ਾਮਿਲ ਕਰਨ ਦੇ ਵਿਰੋਧ ਵਿਚ ਸਮੂਹ ਵਿਰੋਧੀ ਪਾਰਟੀਆਂ, ਵਪਾਰ ਮੰਡਲ ਅਤੇ ਬਾਰ ਐਸੋਸੀਏਸ਼ਨ ਵਲੋਂ ਗੜ੍ਹਸ਼ੰਕਰ ਦੇ ਬਾਜ਼ਾਰ ਅੱਧਾ ਦਿਨ ਬੰਦ ਰੱਖਣ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ।
ਅੱਧਾ ਦਿਨ ਬੰਦ ਦੇ ਸੱਦੇ ਤਹਿਤ ਗੜ੍ਹਸ਼ੰਕਰ ਸ਼ਹਿਰ ਦੀਆਂ ਦੁਕਾਨਾਂ ਬੰਦ ਰਹੀਆਂ ਤੇ ਇਸ ਦੌਰਾਨ ਆਵਾਜਾਈ ਆਮ ਵਾਂਗ ਜਾਰੀ ਰਹੀ।


ਇਸ ਮੌਕੇ ਵੱਖ-ਵੱਖ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਜਥੇਬੰਦੀਆਂ, ਵਪਾਰ ਮੰਡਲ ਦੇ ਦੁਕਾਨਦਾਰਾਂ ਅਤੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਤਹਿਸੀਲ ਕੰਪਲੈਕਸ ਤੋਂ ਰੋਸ ਮਾਰਚ ਸ਼ੁਰੂ ਕਰਕੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਗੜ੍ਹਸ਼ੰਕਰ ਦੇ ਟੁੱਕੜੇ ਬੰਦ ਕਰੋ, ਲੋਕ ਏਕਤਾ ਜ਼ਿੰਦਾਬਾਦ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਕੇ ਆਪਣਾ ਰੋਸ ਪ੍ਰਗਟ ਕੀਤਾ।

ਪਿਛਲੀ ਖ਼ਬਰ ਜੰਮੂ ਕਸ਼ਮੀਰ ਪੁਲਿਸ ਤੇ ਰਾਜ ਏਜੰਸੀ ਦਾ ਅੰਗਰੇਜ਼ੀ ਅਖ਼ਬਾਰ ਦੇ ਦਫ਼ਤਰ ’ਤੇ ਛਾਪਾ ਅਗਲੀ ਖ਼ਬਰ ਵਿਰੋਧੀ ਸਿਆਸੀ ਪਾਰਟੀਆਂ ਤੇ ਵਕੀਲਾਂ ਨੇ ਗੜ੍ਹਸ਼ੰਕਰ ’ਚ ਕੱਢਿਆ ਰੋਸ ਮਾਰਚ