27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗਜਪਤ ਸਿੰਘ ਗਰੇਵਾਲ ਦੀ ਭਾਲ ਕਰ ਰਹੀ ਪੰਜਾਬ ਵਿਜੀਲੈਂਸ ਬਿਊਰੋ

ਚੰਡੀਗੜ੍ਹ, 20 ਨਵੰਬਰ (ਕਪਿਲ ਵਧਵਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਹੁਣ ਇਕ ਨਵਾਂ ਮੋੜ ਆਇਆ ਹੈ। ਪੰਜਾਬ ਵਿਜੀਲੈਂਸ ਬਿਊਰੋ...

ਅਜੀਤ ਡੈਸਕ 20-11-2025

ਚੰਡੀਗੜ੍ਹ, 20 ਨਵੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਹੁਣ ਇਕ ਨਵਾਂ ਮੋੜ ਆਇਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਸਾਲੇ ਗੱਜਪਤ ਸਿੰਘ ਗਰੇਵਾਲ ਨੂੰ ਆਪਣੀ ਰਡਾਰ ਵਿਚ ਲਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮੁਹਾਲੀ ਅਦਾਲਤ ਨੇ ਵਿਜੀਲੈਂਸ ਬਿਊਰੋ ਦੀ ਦਰਖਾਸਤ ’ਤੇ ਗਜਪਤ ਸਿੰਘ ਗਰੇਵਾਲ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।

ਸੂਤਰਾਂ ਅਨੁਸਾਰ ਮਜੀਠੀਆ ਵਲੋਂ ਉਨ੍ਹਾਂ ਦੇ ਮੰਤਰੀ ਰਹਿੰਦੇ ਹੋਏ ਹਾਸਿਲ ਕੀਤੇ ਗਏ ਗੈਰ ਕਾਨੂੰਨੀ ਵਿੱਤੀ ਲਾਭ ਨੂੰ ਗਜਪਤ ਸਿੰਘ ਗਰੇਵਾਲ ਦੇ ਨਾਮ ’ਤੇ ਚੱਲ ਰਹੀ ਕਾਰੋਬਾਰਾਂ ਵਿਚ ਨਿਵੇਸ਼ ਕੀਤਾ ਗਿਆ ਸੀ, ਜਿਸ ਕਾਰਨ ਹੁਣ ਵਿਜੀਲੈਂਸ ਬਿਊਰੋ ਗੱਜਪਤ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਉਸ ਦੀ ਭਾਲ ਕਰ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਗੱਜਪਤ ਸਿੰਘ ਗਰੇਵਾਲ ਮਾਮਲੇ ਦੀ ਜਾਂਚ ਵਿਚ ਸਹਿਯੋਗ ਦੇਣ ਲਈ ਵਿਜੀਲੈਂਸ ਦੇ ਅਧਿਕਾਰੀਆਂ ਅੱਗੇ ਪੇਸ਼ ਹੋਏ ਸੀ। ਪਰੰਤੂ ਜਦੋਂ ਉਹਨਾਂ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਗਿਆ ਤਾਂ ਉਹ ਗੈਰ ਹਾਜ਼ਰ ਰਹੇ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਹਨਾਂ ਖ਼ਿਲਾਫ਼ ਇਹ ਕਦਮ ਚੁੱਕਿਆ।

ਪਿਛਲੀ ਖ਼ਬਰ ਈਡੀ ਨੇ ਰਾਬਰਟ ਵਾਡਰਾ ਖਿਲਾਫ ਮਨੀ ਲਾਂਡਰਿੰਗ ਮਾਮਲੇ ਵਿਚ ਦਾਇਰ ਕੀਤੀ ਚਾਰਜਸ਼ੀਟ ਅਗਲੀ ਖ਼ਬਰ ਜੰਮੂ ਕਸ਼ਮੀਰ ਪੁਲਿਸ ਤੇ ਰਾਜ ਏਜੰਸੀ ਦਾ ਅੰਗਰੇਜ਼ੀ ਅਖ਼ਬਾਰ ਦੇ ਦਫ਼ਤਰ ’ਤੇ ਛਾਪਾ