01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਪਹਿਲੀ ਪਾਰੀ ਵਿਚ ਦੱਖਣੀ ਅਫ਼ਰੀਕਾ 247/6

ਗੁਹਾਟੀ, 22 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੈਸਟ ਮੈਚ ਗੁਹਾਟੀ ਵਿਖੇ ਸ਼ੁਰੂ ਹੋਇਆ। ਮੈਚ ਦੇ ਪਹਿਲੇ ਦਿਨ ਦੱਖਣੀ ਅਫ਼ਰੀਕਾ ਦੇ ਕਪਤਾਨ ਟੈਂਬਾ ਬਵੂਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ...

ਅਜੀਤ ਡੈਸਕ 22-11-2025

ਗੁਹਾਟੀ, 22 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੈਸਟ ਮੈਚ ਗੁਹਾਟੀ ਵਿਖੇ ਸ਼ੁਰੂ ਹੋਇਆ। ਮੈਚ ਦੇ ਪਹਿਲੇ ਦਿਨ ਦੱਖਣੀ ਅਫ਼ਰੀਕਾ ਦੇ ਕਪਤਾਨ ਟੈਂਬਾ ਬਵੂਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫ਼ਰੀਕਾ ਨੇ ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਪਹਿਲੀ ਪਾਰੀ ਵਿਚ 6 ਵਿਕਟਾਂ ਦੇ ਨੁਕਸਾਨ ''ਤੇ 243 ਦੌੜਾਂ ਬਣਾ ਲਈਆਂ ਸਨ। ਦਿਨ ਦਾ ਖੇਡ ਖ਼ਤਮ ਹੋਣ ਤੱਕ ਸੇਨੂਰਨ ਮੁਥੁਸਾਮੀ 25 ਅਤੇ ਕਾਇਲ ਵੇਰੇਨ 2 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ। ਦੱਖਣੀ ਅਫ਼ਰੀਕਾ ਵਲੋਂ ਕਪਤਾਨ ਟੈਂਬਾ ਬਵੂਮਾ ਨੇ ਸਭ ਤੋਂ ਵੱਧ 43 ਦੌੜਾਂ ਬਣਾਈਆਂ। ਭਾਰਤ ਵਲੋਂ ਸਪਿੰਨ ਗੇਂਦਬਾਜ਼ ਕੁਲਦੀਪ ਯਾਦਵ ਨੇ 3 ਵਿਕਟਾਂ ਹਾਸਲ ਕੀਤੀਆਂ, ਜਦਕਿ ਜਸਪ੍ਰੀਤ ਬੁਮਰਾਹ, ਮੁਹੰਮਸ ਸਿਰਾਜ ਅਤੇ ਰਵਿੰਦਰ ਜਡੇਜਾ ਨੂੰ 1-1 ਵਿਕਟ ਮਿਲੀ। 2 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਦੱਖਣੀ ਅਫ਼ਰੀਕਾ 1-0 ਨਾਲ ਅੱਗੇ ਹੈ ਤੇ ਲੜੀ ਬਰਾਬਰ ਕਰਨ ਲਈ ਭਾਰਤ ਨੂੰ ਹਰ ਹਾਲਤ ਵਿਚ ਇਹ ਮੈਚ ਜਿੱਤਣਾ ਹੋਵੇਗਾ।

ਪਿਛਲੀ ਖ਼ਬਰ ਸ੍ਰੀ ਸੱਤਿਆ ਸਾਈਂ ਬਾਬਾ ਨੇ ਲੱਖਾਂ ਲੋਕਾਂ ਨੂੰ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ: ਰਾਸ਼ਟਰਪਤੀ ਦਰੋਪਦੀ ਮੁਰਮ... ਅਗਲੀ ਖ਼ਬਰ ਐਸ਼ੇਜ ਲੜੀ ਦਾ ਪਹਿਲਾ ਟੈਸਟ 2 ਦਿਨਾਂ 'ਚ ਖ਼ਤਮ, ਆਸਟ੍ਰੇਲੀਆ ਨੇ 8 ਵਿਕਟਾਂ ਨਾਲ ਹਰਾਇਆ ਇੰਗਲੈਂਡ ਨੂੰ