01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ 'ਤੇ, ਦਿੱਲੀ ਵਿਚ ਰਹੇਗੀ ਛੁੱਟੀ - ਸਿਰਸਾ

ਨਵੀਂ ਦਿੱਲੀ, 22 ਨਵੰਬਰ - ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ, ਜੋ ਕਿ ਕੱਲ੍ਹ ਤੋਂ ਲਾਲ ਕਿਲ੍ਹਾ ਕੰਪਲੈਕਸ ਵਿਚ ਦਿੱਲੀ ਸਰਕਾਰ ਵਲੋਂ

ਅਜੀਤ ਡੈਸਕ 22-11-2025

ਨਵੀਂ ਦਿੱਲੀ, 22 ਨਵੰਬਰ - ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ, ਜੋ ਕਿ ਕੱਲ੍ਹ ਤੋਂ ਲਾਲ ਕਿਲ੍ਹਾ ਕੰਪਲੈਕਸ ਵਿਚ ਦਿੱਲੀ ਸਰਕਾਰ ਵਲੋਂ ਆਯੋਜਿਤ ਕੀਤਾ ਜਾ ਰਿਹਾ ਹੈ, ਸ਼ੁਰੂ ਹੋਣ ਵਾਲਾ ਹੈ। ਇਸ ਸੰਬੰਧੀ ਅੱਜ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਲਾਲ ਕਿਲ੍ਹੇ ਤੱਕ ਦੀਆਂ ਸੜਕਾਂ ਦੀ ਸਫਾਈ ਕੀਤੀ... ਦਿੱਲੀ ਦੀ ਮੁੱਖ ਮੰਤਰੀ ਵੱਲੋਂ, ਮੈਂ ਸਾਰੇ ਦਿੱਲੀ ਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾਂ ਵਿਚ ਮੱਥਾ ਟੇਕਣ ਦੀ ਅਪੀਲ ਕਰਦਾ ਹਾਂ..." । ਉਨ੍ਹਾਂ ਅੱਗੇ ਕਿਹਾ, "25 ਤਰੀਕ, ਗੁਰੂ ਸਾਹਿਬ ਦੇ ਸ਼ਹੀਦੀ ਪੁਰਬ 'ਤੇ, ਦਿੱਲੀ ਵਿਚ ਛੁੱਟੀ ਰਹੇਗੀ। ਮੁੱਖ ਮੰਤਰੀ ਨੇ ਅੱਜ ਇਹ ਐਲਾਨ ਕੀਤਾ ਹੈ..."।

ਪਿਛਲੀ ਖ਼ਬਰ ਭਾਰਤ, ਆਸਟ੍ਰੇਲੀਆ ਅਤੇ ਕੈਨੇਡਾ ਇਕ ਨਵੀਂ ਤਿਕੋਣੀ ਤਕਨਾਲੋਜੀ ਅਤੇ ਨਵੀਨਤਾ ਭਾਈਵਾਲੀ ਵਿਚ ਪ੍ਰਵੇਸ਼ ਕਰਨ ਲਈ ਹੋਏ ਸਹਿਮਤ ਅਗਲੀ ਖ਼ਬਰ ਆਮ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ - ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਭੋਪਾਲ ਫੇਰੀ 'ਤੇ, ਦਿਗਵਿਜੈ ਸਿੰਘ