02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ

ਦਿੜ੍ਹਬਾ ਮੰਡੀ (ਸੰਗਰੂਰ), 23 ਨਵੰਬਰ (ਹਰਬੰਸ ਸਿੰਘ ਛਾਜਲੀ)- ਪਿੰਡ ਕਾਕੂਵਾਲਾ ਨੇੜੇ ਰਾਸ਼ਟਰੀ ਰਾਜ ਮਾਰਗ ’ਤੇ ਇਕ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਨੌਜਵਾਨਾਂ ਗੰਭੀਰ....

ਅਜੀਤ ਡੈਸਕ 23-11-2025

ਦਿੜ੍ਹਬਾ ਮੰਡੀ (ਸੰਗਰੂਰ), 23 ਨਵੰਬਰ (ਹਰਬੰਸ ਸਿੰਘ ਛਾਜਲੀ)- ਪਿੰਡ ਕਾਕੂਵਾਲਾ ਨੇੜੇ ਰਾਸ਼ਟਰੀ ਰਾਜ ਮਾਰਗ ’ਤੇ ਇਕ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਨੌਜਵਾਨਾਂ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਵੇਰਵਿਆਂ ਅਨੁਸਾਰ ਦੇਰ ਰਾਤ ਬੀ.ਐਮ.ਡਬਲਯੂ.ਕਾਰ ਅਤੇ ਟਰੱਕ ਟਕਰਾਅ ਗਏ। ਰਾਹਗੀਰ ਲੋਕਾਂ ਨੇ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ।

ਹਾਦਸੇ ਵਿਚ ਕਾਰ ਸਵਾਰ ਅਮਨਜੋਤ ਸਿੰਘ ਵਾਸੀ ਉਭਿਆ ਅਤੇ ਦਿਲਸ਼ਾਦ ਵਾਸੀ ਦਿੜ੍ਹਬਾ ਦੀ ਮੌਤ ਹੋ ਗਈ। ਸਮੀਤ ਸਿੰਘ ਵਾਸੀ ਦਿੜ੍ਹਬਾ ਅਤੇ ਜਸਕਰਨ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਅੱਗ ਨਾਲ ਕਾਰ ਬੁਰੀ ਤਰ੍ਹਾਂ ਸੜ ਗਈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਦੂਸਰੇ ਦਿਨ ਦਾ ਦੂਜਾ ਸੈਸ਼ਨ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਦੱਖਣੀ ਅਫ਼ਰੀਕਾ 428/7 ਅਗਲੀ ਖ਼ਬਰ ਸਰਦ ਰੁੱਤ ਇਜਲਾਸ ’ਚ ਕੇਂਦਰ ਚੰਡੀਗੜ੍ਹ ਸੰਬੰਧੀ ਨਹੀਂ ਲਿਆ ਰਹੀ ਕੋਈ ਬਿੱਲ- ਕੇਂਦਰੀ ਗ੍ਰਹਿ ਮੰਤਰਾਲਾ