02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਪਹਿਲੀ ਪਾਰੀ ਵਿਚ ਦੱਖਣੀ ਅਫ਼ਰੀਕਾ ਦੀ ਪੂਰੀ ਟੀਮ 489 ਦੌੜਾਂ ਬਣਾ ਕੇ ਆਊਟ

ਗੁਹਾਟੀ, 23 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਦੱਖਣੀ ਅਫ਼ਰੀਕਾ ਦੀ ਪੂਰੀ ਟੀਮ ਪਹਿਲੀ ਪਾਰੀ ਵਿਚ 489 ਦੌੜਾਂ ਬਣਾ ਕੇ ਆਊਟ ਹੋ ਗਈ। ਦੱਖਣੀ ਅਫ਼ਰੀਕਾ ਵਲੋਂ ਸੇਨੂਰਨ ਮੁਥੁਸਾਮੀ...

ਅਜੀਤ ਡੈਸਕ 23-11-2025

ਗੁਹਾਟੀ, 23 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਦੱਖਣੀ ਅਫ਼ਰੀਕਾ ਦੀ ਪੂਰੀ ਟੀਮ ਪਹਿਲੀ ਪਾਰੀ ਵਿਚ 489 ਦੌੜਾਂ ਬਣਾ ਕੇ ਆਊਟ ਹੋ ਗਈ। ਦੱਖਣੀ ਅਫ਼ਰੀਕਾ ਵਲੋਂ ਸੇਨੂਰਨ ਮੁਥੁਸਾਮੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆ 109 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਮਾਰਕੋ ਜਾਨਸੇਨ ਨੇ ਵੀ 93 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਵਲੋਂ ਕੁਲਦੀਪ ਯਾਦਵ ਨੇ ਸਭ ਤੋਂ ਵੱਧ 4 ਵਿਕਟਾਂ ਹਾਸਲ ਕੀਤੀਆਂ ਜਦਕਿ ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਰਵਿੰਦਰ ਜਡੇਜਾ ਨੂੰ 2-2 ਵਿਕਟਾਂ ਮਿਲੀਆਂ। 2 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਦੱਖਣੀ ਅਫ਼ਰੀਕਾ 1-0 ਨਾਲ ਅੱਗੇ ਹੈ ਤੇ ਲੜੀ ਬਰਾਬਰ ਕਰਨ ਲਈ ਭਾਰਤ ਨੂੰ ਹਰ ਹਾਲਤ ਵਿਚ ਇਹ ਮੈਚ ਜਿੱਤਣਾ ਹੋਵੇਗਾ।

ਪਿਛਲੀ ਖ਼ਬਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਸੁਧਾਰ ਹੁਣ ਇਕ ਬਦਲ ਨਹੀਂ, ਸਗੋਂ ਜ਼ਰੂਰਤ : ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੇ ਲੋਕਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਆ