06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਸਾਹਿਬ ਦੇ ਅਨਿਨ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ...

ਅਜੀਤ ਡੈਸਕ 24-11-2025

ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਸਾਹਿਬ ਦੇ ਅਨਿਨ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਗੁਰੂ ਬਾਜ਼ਾਰ ਤੱਕ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ਼ਬਦ ਗਾਇਨ ਕਰਦੇ ਜਥੇ, ਗਤਕਾ ਪਾਰਟੀਆਂ, ਸ਼੍ਰੋਮਣੀ ਕਮੇਟੀ ਕਰਮਚਾਰੀ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਸਮੇਤ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਗੁਜ਼ਰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਤੀਜੇ ਦਿਨ ਦਾ ਪਹਿਲਾ ਸੈਸ਼ਨ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਭਾਰਤ 102/4