07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਮੁੱਖ ਮੰਤਰੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪਹੁੰਚੇ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਭਾਈ ਜੈਤਾ ਜੀ ਯਾਦਗਾਰ ਵਿਖੇ ਪੰਜਾਬ ਵਿਧਾਨ ਸਭਾ...

ਅਜੀਤ ਡੈਸਕ 24-11-2025

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਭਾਈ ਜੈਤਾ ਜੀ ਯਾਦਗਾਰ ਵਿਖੇ ਪੰਜਾਬ ਵਿਧਾਨ ਸਭਾ ਦੇ ਹੋ ਰਹੇ ਇਸ ਵਿਸ਼ੇਸ਼ ਇਜਲਾਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿਚ ਮੰਤਰੀ ਅਤੇ ਵਿਧਾਇਕ ਪਹੁੰਚ ਗਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਚੰਡੀਗੜ੍ਹ ਤੋਂ ਬਾਹਰ ਕਿਸੇ ਵਿਸ਼ੇਸ਼ ਸਥਾਨ 'ਤੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੋ ਰਿਹਾ ਹੋਵੇ। ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵਲੋਂ ਇਜਲਾਸ 'ਚ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣ ਦੀਆਂ ਵੀ ਚਰਚਾਵਾਂ ਜ਼ੋਰਾਂ 'ਤੇ ਹਨ ।

ਪਿਛਲੀ ਖ਼ਬਰ ਬਸਪਾ ਵਿਧਾਇਕ ਡਾ. ਨਛੱਤਰ ਪਾਲ ਵਲੋਂ ਸਦਨ ਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਲਾਸਾਨੀ ਦਸਦੇ ਹੋਏ ਸ਼ਰਧਾਂਜਲੀ ਭੇਂਟ ਅਗਲੀ ਖ਼ਬਰ ਨਹੀਂ ਰਹੇ ਧਰਮਿੰਦਰ