ਟਿਹਰੀ, (ਉਤਰਾਖੰਡ)24 ਨਵੰਬਰ- ਟਿਹਰੀ ਜ਼ਿਲ੍ਹੇ ਦੇ ਨਰਿੰਦਰਨਗਰ ਖੇਤਰ ਵਿਚ ਸੋਮਵਾਰ ਨੂੰ ਇਕ ਬੱਸ ਦੇ ਖੱਡ ਵਿਚ ਡਿੱਗਣ ਕਾਰਨ ਪੰਜ ਯਾਤਰੀਆਂ ਦੀ ਮੌਤ ਹੋ ਗਈ।
ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ.) ਅਨੁਸਾਰ, ਇਹ ਹਾਦਸਾ ਕੁੰਜਾਪੁਰੀ-ਹਿੰਡੋਲਾਖਲ ਦੇ ਨੇੜੇ ਵਾਪਰਿਆ ਜਦੋਂ ਬੱਸ ਕੰਟਰੋਲ ਗੁਆ ਬੈਠੀ ਅਤੇ 70 ਮੀਟਰ ਡੂੰਘੀ ਖੱਡ ਵਿਚ ਡਿੱਗ ਗਈ। ਸੂਚਨਾ ਮਿਲਣ 'ਤੇ ਐਸ.ਡੀ.ਆਰ.ਐਫ. ਦੀਆਂ ਪੰਜ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ।
ਐਸ.ਡੀ.ਆਰ.ਐਫ. ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਪੰਜ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਗਈ ਹੈ, ਜ਼ਖਮੀਆਂ ਨੂੰ ਖੱਡ ਵਿੱਚੋਂ ਕੱਢ ਕੇ ਨੇੜਲੇ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਬੱਸ ਵਿਚ 28 ਯਾਤਰੀ ਸਵਾਰ ਸਨ।