08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਸੁਰੂ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ.ਨਿਕੂਵਾਲ) - ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ...

ਅਜੀਤ ਡੈਸਕ 25-11-2025

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ.ਨਿਕੂਵਾਲ) - ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਸੁਰੂ ਹੋ ਗਏ । ਜਿਥੇ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਤੇ ਰਸਭਿੰਨਾ ਕੀਰਤਨ ਕੀਤਾ ਜਾ ਰਿਹਾ ਹੈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸ੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ,ਗੁਰਚਰਨ ਸਿੰਘ ਗਰੇਵਾਲ,ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

ਪਿਛਲੀ ਖ਼ਬਰ ਗੜ੍ਹੀ ਚਮਕੌਰ ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਚਮਕੌਰ ਸਾਹਿਬ ਤੋ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਨੌਵੇਂ ਪਾਤਸ਼ਾਹ ਦਾ 350 ਸਾਲਾ ਸ਼ਹੀਦੀ ਦਿਵਸ